ਟਵਿੱਟਰ ਤੋਂ ਬਾਅਦ ਫੇਸਬੁੱਕ ਇੰਡੀਆ ਨੂੰ ਵੀ ਝਟਕਾ, ਦਿੱਲੀ ਦੰਗਿਆਂ ਨਾਲ ਜੁੜੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਿਜ

By  Baljit Singh July 8th 2021 04:01 PM

ਨਵੀਂ ਦਿੱਲੀ: ਫੇਸਬੁੱਕ ਇੰਡੀਆ ਦੇ ਉਪ ਚੇਅਰਮੈਨ ਅਜੀਤ ਮੋਹਨ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ। ਸੁਪਰੀਮ ਕੋਰਟ ਨੇ ਫੇਸਬੁੱਕ ਇੰਡੀਆ ਦੇ ਉਪ ਚੇਅਰਮੈਨ ਅਜੀਤ ਮੋਹਨ ਅਤੇ ਹੋਰਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਜੋ ਦਿੱਲੀ ਅਸੈਂਬਲੀ ਦੀ ਪੀਸ ਕਮੇਟੀ ਵਲੋਂ ਭੇਜੇ ਗਏ ਸੰਮਨ ਦੇ ਖਿਲਾਫ ਸਨ। ਹਾਲਾਂਕਿ ਦਿੱਲੀ ਦੰਗਿਆਂ ਲਈ ਜਾਰੀ ਸੰਮਨ ਖਿਲਾਫ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਮੇਟੀ ਨੂੰ ਸਿੱਧੇ ਨਿਸ਼ਾਨਾ ਵੀ ਬਣਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਕਮੇਟੀ ਨੂੰ ਕਾਨੂੰਨ ਅਤੇ ਵਿਵਸਥਾ ਸਮੇਤ ਅਜਿਹੇ ਕਈ ਮਾਮਲਿਆਂ ਵਿਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ, ਜੋ ਕੇਂਦਰ ਸਰਕਾਰ ਦੇ ਅਧੀਨ ਆਉਂਦੇ ਹਨ। ਪੜੋ ਹੋਰ ਖਬਰਾਂ: ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ ਸੁਪਰੀਮ ਕੋਰਟ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਸ ਵਿਚ ਵਿਸ਼ਵ ਭਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਤਾਕਤ ਅਤੇ ਸ਼ਕਤੀ ਹੈ। ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਕੋਲ ਸਮੱਗਰੀ ਦੀ ਸੱਚਾਈ ਦਾ ਪਤਾ ਲਗਾਉਣ ਦਾ ਕੋਈ ਸਾਧਨ ਨਹੀਂ ਹੈ, ਇਸ ਲਈ ਫੇਸਬੁੱਕ ਵਰਗੇ ਫੋਰਮਾਂ 'ਤੇ ਪੋਸਟਾਂ, ਇੱਥੇ ਹੋ ਰਹੀਆਂ ਬਹਿਸਾਂ ਕਿਸੇ ਵੀ ਸਮਾਜ ਨੂੰ ਵੰਡਣ ਦਾ ਕੰਮ ਕਰ ਸਕਦੀਆਂ ਹਨ। ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਪ੍ਰਕਿਰਿਆ ਦੀ ਪਾਰਦਰਸ਼ਤਾ 'ਤੇ ਜ਼ੋਰ ਦਿੱਤਾ। ਪੜੋ ਹੋਰ ਖਬਰਾਂ: ਰਿਸਰਚ 'ਚ ਖੁਲਾਸਾ, ਕੋਰੋਨਾ ਵਾਇਰਸ ਦੀ ਅਸਰਦਾਰ ਦਵਾਈ ਬਣਾਉਣ ਦਾ ਲੱਭਿਆ ਤਰੀਕਾ ਦੱਸ ਦੇਈਏ ਕਿ ਦਿੱਲੀ ਅਸੈਂਬਲੀ ਦੀ ਪੀਸ ਕਮੇਟੀ ਨੇ ਇਨ੍ਹਾਂ ਲੋਕਾਂ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਦੰਗਿਆਂ ਦੇ ਮਾਮਲਿਆਂ ਵਿੱਚ ਗਵਾਹ ਵਜੋਂ ਪੇਸ਼ ਨਾ ਹੋਣ ਕਾਰਨ ਸੰਮਨ ਜਾਰੀ ਕੀਤੇ ਸਨ। ਇਹ ਸੰਮਨ ਪਿਛਲੇ ਸਾਲ 10 ਅਤੇ 18 ਸਤੰਬਰ ਨੂੰ ਜਾਰੀ ਕੀਤੇ ਗਏ ਸਨ। ਪੜੋ ਹੋਰ ਖਬਰਾਂ: ਕੋਰੋਨਾ ਕਾਰਨ ਓਮਾਨ ਨੇ ਭਾਰਤ, ਪਾਕਿਸਤਾਨ ਸਣੇ 24 ਦੇਸ਼ਾਂ ’ਤੇ ਲਾਈ ਯਾਤਰਾ ਪਾਬੰਦੀ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੀ ਬੈਂਚ ਨੇ 24 ਫਰਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। -PTC News

Related Post