PM ਦੀ ਸੁਰੱਖਿਆ 'ਚ ਢਿੱਲ ਵਰਤਣ ਦੇ ਮਾਮਲੇ 'ਚ ਪੁਲਿਸ ਅਧਿਕਾਰੀ ਡਿਊਟੀ ਨਿਭਾਉਣ 'ਚ ਅਸਫਲ ਰਹੇ: SC

By  Pardeep Singh August 25th 2022 09:22 AM -- Updated: August 25th 2022 12:21 PM

ਚੰਡੀਗੜ੍ਹ: ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ 'ਤੇ  ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਵੱਲੋਂ ਦਾਇਰ ਰਿਪੋਰਟ ਪੜ੍ਹੀ, ਜਿਸ ਅਨੁਸਾਰ ਫਿਰੋਜ਼ਪੁਰ ਦੇ ਐਸਐਸਪੀ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ।

ਰਿਪੋਰਟ ਵਿੱਚ ਇਹ ਵੀ ਲਿਖਿਆ ਹੈ ਕਿ ਫਿਰੋਜ਼ਪੁਰ ਐਸ.ਐਸ.ਪੀ.ਕੋਲ ਲੋੜੀਂਦੀ ਫੋਰਸ ਉਪਲਬਧ ਹੋਣ ਦੇ ਬਾਵਜੂਦ ਅਜਿਹਾ ਕਰਨ ਵਿੱਚ ਅਸਫਲ ਰਹੇ ਅਤੇ ਭਾਵੇਂ ਉਨ੍ਹਾਂ ਨੂੰ 2 ਘੰਟੇ ਪਹਿਲਾਂ ਸੂਚਿਤ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਰਸਤੇ ਰਾਹੀਂ ਰੈਲੀ ਵਿੱਚ ਜਾਣਗੇ।



ਦੱਸ ਦੇਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪੀਐੱਮ ਦੇ ਕਾਫਲੇ ਨੂੰ 15 ਮਿੰਟ ਤੱਕ ਖੜ੍ਹਾ ਰਹਿਣਾ ਪਿਆ ਸੀ ਜਿਸ ਤੋਂ ਬਾਅਦ ਪੀਐਮ ਮੋਦੀ ਨੇ ਪ੍ਰੋਜੈਕਟ ਰੱਦ ਕਰ ਦਿੱਤਾ ਅਤੇ ਦਿੱਲੀ ਪਰਤ ਗਏ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਜਿਨ੍ਹਾਂ ਨੇ ਫਲਾਈਓਵਰ ਦੀ ਵੀ ਚੈਕਿੰਗ ਕੀਤੀ।


 ਜਿਸ ਸਮੇਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਵਰਤੀ ਗਈ ਸੀ, ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਸਨ। ਜਦੋਂ ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਹਿੱਸਾ ਲੈਣ ਜਾ ਰਹੇ ਸਨ ਤਾਂ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ। ਜਿਸ ਕਾਰਨ ਅਚਾਨਕ ਪੀਐਮ ਦਾ ਕਾਫਲਾ ਫਲਾਈਓਵਰ 'ਤੇ ਫਸ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਵੀ ਸੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਇਸ ਨੂੰ ਸੁਰੱਖਿਆ ਦੀ ਕਮੀ ਮੰਨਣ ਤੋਂ ਇਨਕਾਰ ਕਰ ਦਿੱਤਾ। ਸੁਰੱਖਿਆ ਵਿੱਚ ਢਿੱਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦਾ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨੂੰ ਪਿਛਲੀ ਵਾਰ ਸੁਰੱਖਿਆ ਵਿੱਚ ਕਮੀ ਕਾਰਨ ਵਾਪਸ ਪਰਤਣਾ ਪਿਆ ਸੀ। ਪ੍ਰਧਾਨ ਮੰਤਰੀ ਲਈ ਪੂਰੇ ਪ੍ਰਬੰਧ ਕਰਨਾ ਸਰਕਾਰ ਦਾ ਫਰਜ਼ ਹੈ।

ਇਹ ਵੀ ਪੜ੍ਹੋ:ਜੰਮੂ-ਕਸ਼ਮੀਰ 'ਚ 1 ਘੰਟੇ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ



-PTC News

Related Post