ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ-ਇਕ ਹਫਤੇ ਲਈ ਸਕੂਲ ਬੰਦ, ਸਰਕਾਰੀ ਕਰਮਚਾਰੀ ਘਰੋਂ ਕਰਨਗੇ ਕੰਮ

By  Riya Bawa November 13th 2021 06:16 PM -- Updated: November 14th 2021 10:57 AM

ਨਵੀਂ ਦਿੱਲੀ: ਦਿੱਲੀ ਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਕਈ ਵੱਡੇ ਫੈਸਲੇ ਲਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਸੋਮਵਾਰ ਤੋਂ ਸਕੂਲ ਇਕ ਹਫ਼ਤੇ ਲਈ ਬੰਦ ਰਹਿਣਗੇ। ਸਾਰੇ ਸਰਕਾਰੀ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੇ ਆਦੇਸ਼ ਦਿੱਤੇ ਹਨ। ਸਾਰੇ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਐਮਰਜੰਸੀ ਸੱਦੀ ਮੀਟਿੰਗ 'ਚ ਇਹ ਐਲਾਨ ਕੀਤੇ। Delhi CM Arvind Kejriwal calls emergency meet to tackle air pollution ਇਸ ਮੁੱਦੇ 'ਤੇ ਐਮਰਜੈਂਸੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੂਰਨ ਲੌਕਡਾਊਨ ਦੀ ਰੂਪ ਰੇਖਾ 'ਤੇ ਵਿਚਾਰ ਕਰ ਰਹੇ ਹਾਂ। ਪ੍ਰਾਈਵੇਟ ਵਾਹਨਾਂ ਨੂੰ ਬੰਦ ਕਰਨ ਬਾਰੇ ਵੀ ਸੋਚ ਰਹੇ ਹਨ। ਇਸ ਦੇ ਨਾਲ ਹੀ ਸਾਰੇ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ। ਦੀਵਾਲੀ ਤੋਂ ਬਾਅਦ ਖਰਾਬ ਹੋਈ ਦਿੱਲੀ ਦੀ ਹਵਾ ਅਜੇ ਵੀ ਗੰਭੀਰ ਸ਼੍ਰੇਣੀ 'ਚ ਬਣੀ ਹੋਈ ਹੈ। ਦਿੱਲੀ ਦੀ ਹਾਲਤ ਕਿੰਨੀ ਮਾੜੀ ਹੈ, ਤੁਸੀਂ ਇਸ ਤੋਂ ਸਮਝ ਸਕਦੇ ਹੋ ਕਿ ਦੁਨੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ ਦਿੱਲੀ ਸਭ ਤੋਂ ਅੱਗੇ ਹੈ। ਭਾਰਤ ਦੇ ਮੁੰਬਈ ਅਤੇ ਕੋਲਕਾਤਾ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਸਵਿਟਜ਼ਰਲੈਂਡ ਸਥਿਤ ਜਲਵਾਯੂ ਸਮੂਹ IQAir ਨੇ ਇਹ ਨਵੀਂ ਸੂਚੀ ਜਾਰੀ ਕੀਤੀ ਹੈ। ਇਹ ਗਰੁੱਪ ਹਵਾ ਦੀ ਗੁਣਵੱਤਾ ਅਤੇ ਪ੍ਰਦੂਸ਼ਣ ਦੀ ਨਿਗਰਾਨੀ ਕਰਦਾ ਹੈ। ਇਹ ਸਮੂਹ ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ ਵਿੱਚ ਇੱਕ ਤਕਨਾਲੋਜੀ ਭਾਈਵਾਲ ਹੈ। ਦਿੱਲੀ ਵਿੱਚ ਹਵਾ ਗੁਣਵੱਤਾ ਪੱਧਰ (AQI) ਅੱਜ 476 ਹੈ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤੱਕ ਹਵਾ ਦੀ ਗੁਣਵੱਤਾ ਖਰਾਬ ਰਹੇਗੀ। -PTC News

Related Post