ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ

By  Shanker Badra March 12th 2021 06:01 PM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਮੁੜ ਸੂਬੇ ਵਿੱਚ ਸਖ਼ਤੀ ਕਰ ਦਿੱਤੀ ਹੈ। ਅਜਿਹੇ 'ਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਵੀ ਪੰਜਾਬ ਦੇ ਸਕੂਲਾਂ ਨੂੰ ਮੁੜ ਤਾਲਾ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

schools to be closed in Punjab : students Holidays for preparation of papers ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ

ਪੰਜਾਬ 'ਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ, ਪਹਿਲੀ ਤੋਂ ਨੌਵੀਂ ਤੇ ਗਿਆਰ੍ਹਵੀਂਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਨੂੰ ਮੁੱਖ ਰਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿਚੋਂ ਫ਼ਾਰਗ ਕੀਤਾ ਗਿਆ ਹੈ।

schools to be closed in Punjab : students Holidays for preparation of papers ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ

ਜਾਣਕਾਰੀ ਅਨੁਸਾਰ 10ਵੀਂ ਤੇ 12ਵੀਂ ਜਮਾਤਾਂ ਨੂੰ ਛੱਡ ਕੇਬਾਕੀ ਸਾਰੀਆਂ ਜਮਾਤਾਂ , ਪ੍ਰੀ-ਪ੍ਰਾਇਮਰੀ, ਪਹਿਲੀ ਤੋਂ ਨੌਵੀਂ ਤੇ ਗਿਆਰ੍ਹਵੀਂਜਮਾਤਾਂ ਦੇ ਵਿਦਿਆਰਥੀਆਂ ਨੂੰ ਪੇਪਰਾਂ ਦੀ ਤਿਆਰੀ ਲਈ ਛੁੱਟੀਆਂਕੀਤੀਆਂ ਗਈਆਂ ਹਨ। ਇਸ ਸਬੰਧੀ ਡੀ.ਪੀ ਆਈ (ਸੈਕੰਡਰੀ) ਨੇ ਹੁਕਮਜਾਰੀ ਕੀਤੇ ਗਏ ਹਨ।

schools to be closed in Punjab : students Holidays for preparation of papers ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਕਲਾਸਾਂ ਦੇ ਵਿਦਿਆਥੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜ ਅਨੁਸਾਰ ਅਧਿਆਪਿਕਾਂ ਪਾਸੋਂ ਦਿਸ਼ਾ -ਨਿਰਦੇਸ਼ ਲੈਣ ਲਈ ਸਕੂਲ ਹਾਜ਼ਿਰ ਹੋ ਸਕਦੇ ਹਨ। ਅਧਿਆਪਕ ਪਹਿਲਾਂ ਦੀ ਤਰ੍ਹਾਂ ਹਰ ਰੋਜ਼ ਸਕੂਲ ਵਿੱਚ ਹਾਜ਼ਿਰ ਹੋਣਗੇ।

-PTCNews

Related Post