#SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਮਾਰੇ ਗਏ ਮਾਸੂਮ ਬੱਚਿਆਂ ਦੀ ਅੰਤਿਮ ਅਰਦਾਸ, ਵੱਡੀ ਗਿਣਤੀ 'ਚ ਪੁੱਜੇ ਲੋਕ 

By  Shanker Badra February 25th 2020 07:05 PM

#SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਮਾਰੇ ਗਏ ਮਾਸੂਮ ਬੱਚਿਆਂ ਦੀ ਅੰਤਿਮ ਅਰਦਾਸ, ਵੱਡੀ ਗਿਣਤੀ 'ਚ ਪੁੱਜੇ ਲੋਕ:ਲੌਂਗੋਵਾਲ : ਸੰਗਰੂਰ ਦੇ ਕਸਬਾ ਲੌਂਗੋਵਾਲ ਵਿਖੇ ਸਕੂਲ ਵੈਨ ਹਾਦਸੇ ਦੌਰਾਨ ਵਿਛੜੇ ਨੰਨ੍ਹੇ ਮੁੰਨ੍ਹੇ ਬੱਚਿਆਂ ਦੀ ਅੰਤਿਮ ਅਰਦਾਸ ਮੌਕੇ ਅੱਜਹਜ਼ਾਰਾਂ ਲੋਕਾਂ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਹੈ। ਇਨ੍ਹਾਂ ਚਾਰ ਮਾਸੂਮ ਬੱਚਿਆਂ ਦੇ ਭੋਗ ਅੱਜ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ ਵਿਖੇ ਇਕੱਠੇ ਪਾਏ ਗਏ ਹਨ। ਇਸ ਸ਼ਰਧਾਂਜਲੀ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂਪਹੁੰਚੀਆਂ ਸਨ। [caption id="attachment_391486" align="aligncenter" width="300"]#SchoolVanincident: Longowal school van Accident killed Four children Tribute Ceremony #SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਮਾਰੇ ਗਏ ਮਾਸੂਮ ਬੱਚਿਆਂਦੀ ਅੰਤਿਮ ਅਰਦਾਸ, ਵੱਡੀ ਗਿਣਤੀ 'ਚ ਪੁੱਜੇ ਲੋਕ[/caption] ਇਸ ਦੌਰਾਨ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਚਾਰੇ ਬੱਚਿਆਂ (ਸਿਮਰਜੀਤ ਸਿੰਘ, ਨਵਜੋਤ ਕੌਰ, ਸੁਖਜੀਤ ਕੌਰ ਅਤੇ ਅਰਾਧਿਆ ਕੁਮਾਰੀ) ਦੀਆਂ ਫੋਟੋਆਂ ਰੱਖੀਆਂ ਗਈਆਂ ਸਨ ਅਤੇ ਫੋਟੋਆਂ ਦੇਖ ਕੇ ਹਜ਼ਾਰਾਂ ਅੱਖਾਂ ਅੱਜ ਵਾਰ ਫਿਰ ਨਮ ਹੋ ਗਈਆਂ ਸਨ ਅਤੇ ਹਰ ਇਨਸਾਨ ਰੱਬ ਨੂੰ ਉਲਾਂਭੇ ਦਿੰਦਾ ਨਜ਼ਰ ਆਇਆ ਹੈ। [caption id="attachment_391485" align="aligncenter" width="300"]#SchoolVanincident: Longowal school van Accident killed Four children Tribute Ceremony #SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਮਾਰੇ ਗਏ ਮਾਸੂਮ ਬੱਚਿਆਂਦੀ ਅੰਤਿਮ ਅਰਦਾਸ, ਵੱਡੀ ਗਿਣਤੀ 'ਚ ਪੁੱਜੇ ਲੋਕ[/caption] ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਿੰਨਾਂ ਪਰਿਵਾਰਾਂ ਦੇ ਮਾਸੂਮ ਬੱਚੇ ਚਲੇ ਗਏ ਹਨ,ਉਨ੍ਹਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੁੱਚੀਆਂ ਸੰਸਥਾਵਾਂ ਦੇ ਆਗੂਆਂ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਇਸ ਦੁੱਖਦਾਈ ਘਟਨਾ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। [caption id="attachment_391487" align="aligncenter" width="300"]#SchoolVanincident: Longowal school van Accident killed Four children Tribute Ceremony #SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਮਾਰੇ ਗਏ ਮਾਸੂਮ ਬੱਚਿਆਂਦੀ ਅੰਤਿਮ ਅਰਦਾਸ, ਵੱਡੀ ਗਿਣਤੀ 'ਚ ਪੁੱਜੇ ਲੋਕ[/caption] ਜ਼ਿਕਰਯੋਗ ਹੈ ਕਿ ਪਿਛਲੇ ਸ਼ਨੀਵਾਰ ਨੂੰ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਵੈਨ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਇਸ ਦੌਰਾਨ ਸ਼ਾਰਟ ਸਰਕਿਟ ਕਾਰਨ ਵੈਨ ‘ਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਖੇਤਾਂ ‘ਚ ਕੰਮ ਕਰਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਕੇ 8 ਬੱਚਿਆਂ ਨੂੰ ਵੈਨ ‘ਚੋਂ ਬਾਹਰ ਕੱਢਿਆ, ਜਦਕਿ ਚਾਰ ਬੱਚੇ ਜਿਊਂਦੇ ਸੜ ਗਏ ਅਤੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਹ ਮੰਦਭਾਗੀ ਵੈਨ ਇੱਥੋਂ ਦੀ ਸਿੱਧ ਸਮਾਧਾਂ ਰੋਡ ‘ਤੇ ਸਥਿਤ ਸਿਮਰਨ ਪਬਲਿਕ ਸਕੂਲ ਦੀ ਸੀ। -PTCNews

Related Post