ਜੰਮੂ-ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇੇਰ

By  PTC NEWS August 22nd 2020 04:05 PM

ਬਾਰਾਮੂਲਾ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਮਿਲੀ ਹੈ। ਜਿੱਥੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਹਾਲੇ ਉੱਥੇ ਲੁਕੇ ਹੋਏ ਹਨ। 

ਮਿਲੀ ਜਾਣਕਾਰੀ ਅਨੁਸਾਰ ਬਾਰਾਮੂਲਾ ਜ਼ਿਲ੍ਹੇ ਦੇ ਚੱਕ-ਏ-ਸਲੂਸਾ ਖੇਤਰ ਵਿੱਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਫੌਜ, ਪੁਲਿਸ ਅਤੇ ਸੀਆਰਪੀਐਫ ਦੇ ਜਵਾਨਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਮੋਰਚਾ ਸੰਭਾਲ ਲਿਆ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ।

Related Post