ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

By  Shanker Badra September 14th 2020 01:45 PM

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ:ਬਠਿੰਡਾ : ਪੰਜਾਬ ਵਿੱਚ ਕੋਰੋਨਾ ਲਗਾਤਾਰ ਮਾਰੂ ਹੁੰਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਬਠਿੰਡਾ ,ਭੁਪਿੰਦਰ ਸਿੰਘ ਭੁੱਲਰ ਐਡਵੋਕੇਟ (ਪਿੱਥੋ) ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ।

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਤਾਂ ਪਰਿਵਾਰ ਵੱਲੋਂ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ ,ਜਿੱਥੇ ਕੋਰੋਨਾ ਸੰਬੰਧੀ ਟੈਸਟ ਲੈਣ 'ਤੇ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

ਸੋਮਵਾਰ ਦੀ ਚੜਦੀ ਸਵੇਰ ਭੁਪਿੰਦਰ ਸਿੰਘ ਭੁੱਲਰ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਭੁਪਿੰਦਰ ਸਿੰਘ ਦੇ ਦਿਹਾਂਤ ਦੀ ਖ਼ਬਰ ਦਾ ਪਤਾ ਲੱਗਦੇ ਹੀ ਬਠਿੰਡਾ ਦੇ ਕਈ ਸੀਨੀਅਰ ਆਗੂਆਂ ਨੇ ਦੁੱਖ ਜਤਾਇਆ ਹੈ। ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

ਦੱਸ ਦੇਈਏ ਕਿ ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਨ੍ਹਾਂ ਦੀ ਹਾਲਤ ਪਿਛਲੇ ਕਰੀਬ 5 ਦਿਨਾਂ ਤੋਂ ਗੰਭੀਰ ਬਣੀ ਹੋਈ ਸੀ ਪਰ ਅੱਜ ਸਵੇਰੇ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ।

-PTCNews

Related Post