ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

By  Shanker Badra September 26th 2020 12:19 PM

ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਅੱਜ ਪੂਰੇ ਪੰਜਾਬ ਦੇ ਕਿਸਾਨ ਸੜਕਾਂ 'ਤੇ ਹਨ। ਇਨ੍ਹਾਂ ਖ਼ੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਅਤੇ ਰਾਜ ਅੰਦਰ ਭਾਜਪਾ ਲੀਡਰਸ਼ਿਪ ਦੀ ਬਣਦੀ ਜਾ ਰਹੀ ਕਸੂਤੀ ਸਥਿਤੀ ਨੇ ਆਪਣਾ ਰੰਗ ਵਿਖ਼ਾਇਆ ਹੈ।ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦਾ ਸੇਕ ਹੁਣ ਭਾਜਪਾ ਲੀਡਰਾਂ ਤੱਕ ਵੀ ਪਹੁੰਚਣਾ ਸ਼ੁਰੂ ਹੋ ਗਿਆ ਹੈ।

ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇਪਾਰਟੀ ਤੋਂ ਦਿੱਤਾ ਅਸਤੀਫਾ

ਇਸ ਮਾਮਲੇ ’ਤੇ ਭਾਜਪਾ ਨੂੰ ਪੰਜਾਬ ਵਿੱਚ ਵੱਡਾ ਝਟਕਾ ਲੱਗਾ ਹੈ।ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾਈ ਬੁਲਾਰੇ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇਪਾਰਟੀ ਤੋਂ ਦਿੱਤਾ ਅਸਤੀਫਾ

ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਕਿਹਾ ਕਿ ਅਸਤੀਫ਼ਾ ਭਾਜਪਾ ਦੀ ਸੂਬਾ ਇਕਾਈ ਵੱਲੋਂ ਇਨ੍ਹਾਂ ਬਿੱਲਾਂ ਪ੍ਰਤੀ ਦਿਖ਼ਾਈ ਭੂਮਿਕਾ ਦੇ ਰੋਸ ਵਜੋਂ ਦਿੱਤਾ ਹੈ।ਇਸ ਸੰਬੰਧੀ ਮੈਣੀ ਨੇ ਕਿਹਾ ਹੈ ਕਿ ਉਹ ਪਿਛਲੇ 20 ਸਾਲਾਂ ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਵੱਲੋਂ ਜੋ ਵੀ ਸੰਘਰਸ਼ ਵਿੱਢਿਆ ਗਿਆ, ਉਸ ਵਿੱਚ ਪੂਰਾ ਸਾਥ ਦਿੱਤਾ।

ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇਪਾਰਟੀ ਤੋਂ ਦਿੱਤਾ ਅਸਤੀਫਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਕਿਸਾਨਾਂ ਲਈ ਘਾਤਕ ਹਨ।ਮੈਣੀ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਅਣਦੇਖੀ ਕੀਤੀ ਹੈ। ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਦੇ ਤੌਰ 'ਤੇ ਲਾਗੂ ਕਰਵਾਉਣ 'ਚ ਵੀ ਭਾਜਪਾ ਨਾਕਾਮ ਰਹੀ ਹੈ।

educare

ਕੇਂਦਰ ਵੱਲੋਂ ਪੰਜਾਬੀ ਕਿਸਾਨੀ, ਪੰਜਾਬੀ ਭਾਸ਼ਾ ਅਤੇ ਪੰਜਾਬੀ ਪਾਣੀ, ਤਿੰਨਾਂ ਦੇ ਖਿਲਾਫ਼ ਕੰਮ ਕੀਤਾ ਗਿਆ ਅਤੇ ਪੰਜਾਬ ਭਾਜਪਾ ਵੀ ਇਸ ਦੌਰਾਨ ਪੰਜਾਬ ਵੱਲ ਪਿੱਠ ਕਰਕੇ ਦਿੱਲੀ ਨਾਲ ਖੜੀ ਨਜ਼ਰ ਆਈ ਹੈ। ਉਹਨਾਂ ਕਿਹਾ ਕਿ ਇਹ ਸਭ ਦੇਖ਼ਦੇ ਹੋਏ ਹੁਣ ਉਨ੍ਹਾਂ ਲਈ ਭਾਜਪਾ ਦੇ ਨਾਲ ਇਕ ਕਦਮ ਵੀ ਹੋਰ ਚੱਲਣਾ ਗੁਨਾਹ ਹੈ।

-PTCNews

Related Post