ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ, ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ

By  Shanker Badra November 25th 2020 10:05 AM

ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ, ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ:ਨਵੀਂ ਦਿੱਲੀ : ਸੀਨੀਅਰ ਕਾਂਗਰਸੀ ਨੇਤਾ ਅਤੇ ਗੁਜਰਾਤ ਤੋਂ ਰਾਜ ਸਭਾ ਮੈਂਬਰ ਅਹਿਮਦ ਪਟੇਲ ਦਾ ਬੁੱਧਵਾਰ ਸਵੇਰੇ 3.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ ਹੈ। ਉਹ ਇਕ ਮਹੀਨਾ ਪਹਿਲਾਂ ਕੋਰੋਨਾ ਦੀ ਲਪੇਟ ਵਿਚ ਆਏ ਸਨ। ਉਹ 71 ਸਾਲ ਦੇ ਸਨ।ਉਹਨਾਂ ਦੇ ਪੁੱਤਰ ਫੈਜ਼ਲ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰਪਿਛਲੇ ਦਿਨੀਂ ਤਬੀਅਤ ਵਿਗੜਨ ਦੇ ਚੱਲਦਿਆਂ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ।

Senior Congress leader Ahmed Patel Dies at 71 After Battling Covid ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ, ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ

ਕਾਂਗਰਸ ਦੇ ਚਾਣਕਿਆ ਕਹੇ ਜਾਣ ਵਾਲੇ ਅਹਿਮਦ ਪਟੇਲ ਦੇ ਦਿਹਾਂਤ 'ਤੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਇਕ ਸਹਿਯੋਗੀ ਗੁਆ ਦਿੱਤਾ ਹੈ, ਜਿਸ ਦਾ ਪੂਰਾ ਜੀਵਨ ਕਾਂਗਰਸ ਨੂੰ ਸਮਰਪਿਤ ਸੀ। ਉਨ੍ਹਾਂ ਦੀ ਇਮਾਨਦਾਰੀ, ਸਮਰਪਣ ਤੇ ਕਰਤੱਵ, ਹਮੇਸ਼ਾ ਮਦਦ ਕਰਨ ਦੀ ਕੋਸ਼ਿਸ਼, ਉਦਾਰਤਾ ਵਰਗੇ ਗੁਣ ਸਨ, ਜੋ ਉਨ੍ਹਾਂ ਨੂੰ ਬਾਕੀਆਂ ਨੂੰ ਨਾਲੋਂ ਵੱਖਰਾ ਕਰਦਾ ਸੀ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਨੇ ਖੇਡੀ ਨਵੀਂ ਚਾਲ, ਪੰਜਾਬ ਅਤੇ ਦਿੱਲੀ ਨਾਲ ਲੱਗਦੇ ਸਾਰੇ ਬਾਰਡਰ ਕੀਤੇ ਸੀਲ

Senior Congress leader Ahmed Patel Dies at 71 After Battling Covid ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ, ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ

ਕਾਂਗਰਸ ਪਾਰਟੀ ਦੇ ਖਜ਼ਾਨਚੀ ਰਹੇ ਅਹਿਮਦ ਪਟੇਲ ਦੇ ਦਿਹਾਂਤ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, 'ਇਹ ਇੱਕ ਦੁਖਦਾਈ ਦਿਨ ਹੈ। ਅਹਿਮਦ ਪਟੇਲ ਕਾਂਗਰਸ ਪਾਰਟੀ ਦੇ ਥੰਮ੍ਹ ਸੀ। ਉਨ੍ਹਾਂ ਨੇ ਕਾਂਗਰਸ ਵਿੱਚ ਰਹਿ ਕੇ ਆਖਰੀ ਸਾਹ ਲਏ ਅਤੇ ਸਭ ਤੋਂ ਔਖੇ ਸਮੇਂ ਪਾਰਟੀ ਦੇ ਨਾਲ ਖੜ੍ਹੇ ਰਹੇ। ਅਸੀਂ ਉਨ੍ਹਾਂ ਨੂੰ ਯਾਦ ਕਰਾਂਗੇ। ਫੈਜ਼ਲ, ਮੁਮਤਾਜ ਅਤੇ ਪਰਿਵਾਰ ਨੂੰ ਮੇਰਾ ਪਿਆਰ।

Senior Congress leader Ahmed Patel Dies at 71 After Battling Covid ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ, ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ

ਦੱਸ ਦੇਈਏ ਕਿ 71 ਸਾਲਾ ਅਹਿਮਦ ਪਟੇਲ ਤਿੰਨ ਵਾਰ ਲੋਕ ਸਭਾ ਦੇ ਮੈਂਬਰ ਅਤੇ ਪੰਜ ਵਾਰ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਅਗਸਤ 2018 ਵਿੱਚ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਸੀ । ਅਹਿਮਦ ਪਟੇਲ ਭੜੂਚ ਤੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ 26 ਸਾਲ ਦੀ ਉਮਰ ਵਿੱਚ 1977 ਵਿੱਚ ਪਹਿਲੀ ਵਾਰ ਸੰਸਦ ਵਿੱਚ ਪਹੁੰਚੇ ਸਨ। ਹਮੇਸ਼ਾਂ ਪਰਦੇ ਪਿੱਛੇ ਰਾਜਨੀਤੀ ਕਰਨ ਵਾਲੇ ਅਹਿਮਦ ਪਟੇਲ ਨੂੰ ਕਾਂਗਰਸ ਪਰਿਵਾਰ ਦੇ ਭਰੋਸੇਯੋਗ ਨੇਤਾਵਾਂ ਵਿੱਚ ਗਿਣਿਆ ਜਾਂਦਾ ਸੀ। ਉਹ 1993 ਤੋਂ ਰਾਜ ਸਭਾ ਦੇ ਸੰਸਦ ਮੈਂਬਰ ਸਨ ।

-PTCNews

Related Post