ਅੰਮ੍ਰਿਤਸਰ : ਸੀਵਰੇਜ ਮੈਨ ਤੇ ਸਟ੍ਰੀਟ ਲਾਈਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

By  Shanker Badra November 15th 2021 02:17 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਨਿਗਮ ਦੇ ਸੀਵਰੇਜ ਮੈਨ ਤੇ ਸਟ੍ਰੀਟ ਲਾਈਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਤੇ ਹੜਤਾਲਾਂ ਵੀ ਕੀਤੀਆਂ ਗਈਆਂ ਸਨ।

ਅੰਮ੍ਰਿਤਸਰ : ਸੀਵਰੇਜ ਮੈਨ ਤੇ ਸਟ੍ਰੀਟ ਲਾਈਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਜਿਸਦੇ ਚਲਦੇ ਅੱਜ ਇਨ੍ਹਾਂ ਮੁਲਾਜਮਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਇਨ੍ਹਾਂ ਦੀ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਸਾਨੂੰ ਨਿਗਮ ਕਮਿਸ਼ਨਰ ਤੇ ਮੇਅਰ ਨੇ ਅੱਜ ਮੀਟਿੰਗ ਲਈ ਸੱਦਿਆ ਸੀ।

ਅੰਮ੍ਰਿਤਸਰ : ਸੀਵਰੇਜ ਮੈਨ ਤੇ ਸਟ੍ਰੀਟ ਲਾਈਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਮੇਅਰ 'ਤੇ ਮਿਲੇ ਨਹੀਂ ਪਰ ਕਮਿਸ਼ਨਰ ਸਾਹਿਬ ਨਾਲ ਸਾਡੀ ਗੱਲਬਾਤ ਹੋਈ ਸੀ। ਜਿਸ ਵਿੱਚ ਕਮਿਸ਼ਨਰ ਨੇ ਸਾਨੂੰ ਅਸ਼ਵਾਸਨ ਦਿੱਤਾ ਸੀ ਕਿ ਤੁਹਾਡੀਆਂ ਲੋਕਲ ਮੰਗਾਂ ਅਸੀਂ ਸਾਰੀਆਂ ਮਨ ਲਈਆਂ ਹਨ ਪਰ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗੱਲ ਪੰਜਾਬ ਲੈਵਲ 'ਤੇ ਹੈ ਤੇ ਇਸਦਾ ਨਿਪਟਾਰਾ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੈ।

ਅੰਮ੍ਰਿਤਸਰ : ਸੀਵਰੇਜ ਮੈਨ ਤੇ ਸਟ੍ਰੀਟ ਲਾਈਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜਿਹੜੀਆਂ ਮੁਹੱਲਾ ਸੁਧਾਰ ਕਮੇਟੀਆਂ ਬੰਦ ਹੋ ਗਈਆਂ ਹਨ ਤੇ ਜਿਹੜੇ ਮੁਲਾਜ਼ਮ ਕੰਮ ਕਰਦੇ ਸਨ ,ਉਨ੍ਹਾਂ ਨੂੰ ਅਜੇ ਤੱਕ ਪੈਸੇ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨਿਆ ਗਈਆਂ ਤੇ ਕੱਚੇ ਮੁਲਾਜ਼ਮ ਪੱਕੇ ਨਾ ਕੀਤੇ ਗਏ ਤਾਂ ਪੰਜਾਬ ਭਰ ਦੀਆਂ ਜਥੇਬੰਦੀਆਂ ਵੱਲੋਂ ਜਲੰਧਰ ਹਾਈਵੇ ਜੀਟੀ ਰੋਡ ਨੂੰ ਜਾਮ ਕੀਤਾ ਜਾਵੇਗਾ, ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ।

-PTCNews

Related Post