SGPC ਵੱਲੋਂ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ   

By  Shanker Badra May 29th 2021 05:31 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ, ਜਿਸ ਵਿਚ 25 ਬੈੱਡਾਂ ਦੀ ਵਿਵਸਥਾ ਹੈ। ਇਸ ਕੋਰੋਨਾ ਵਾਰਡ ਵਿਚ ਪਹਿਲੇ ਅਤੇ ਦੂਸਰੇ ਲੈਵਲ ਦੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ। ਦਾਖ਼ਲ ਹੋਣ ਮਰੀਜ਼ਾਂ ਵਾਸਤੇ ਆਕਸੀਜਨ ਲਈ ਕੰਸਨਟਰੇਟਰਾਂ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਦਵਾਈਆਂ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ। [caption id="attachment_501601" align="aligncenter" width="300"]SGPC 10th Covid Care Center at Gurdwara Janam Asthan Baba Budha Sahib Ji in Kathu Nangal , Amritsar SGPC ਵੱਲੋਂ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ[/caption] ਕੱਥੂਨੰਗਲ ਵਿਖੇ ਸਥਾਪਿਤ ਕੀਤੇ ਗਏ ਦਸਵੇਂ ਕੋਰੋਨਾ ਕੇਅਰ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। [caption id="attachment_501600" align="aligncenter" width="300"]SGPC 10th Covid Care Center at Gurdwara Janam Asthan Baba Budha Sahib Ji in Kathu Nangal , Amritsar SGPC ਵੱਲੋਂ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ[/caption] ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕਰਕੇ ਪੀੜ੍ਹਤ ਲੋਕਾਂ ਦੀ ਬਾਂਹ ਫੜ੍ਹੀ ਹੈ। ਸ਼੍ਰੋਮਣੀ ਕਮੇਟੀ ਦੇ ਇਸ ਉੱਦਮ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। [caption id="attachment_501601" align="aligncenter" width="300"]SGPC 10th Covid Care Center at Gurdwara Janam Asthan Baba Budha Sahib Ji in Kathu Nangal , Amritsar SGPC ਵੱਲੋਂ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਮਾਂ ਲੋਕਾਂ ਨਾਲ ਖੜ੍ਹਨ ਦਾ ਹੈ ਅਤੇ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਆਪਣੀ ਸੰਸਥਾ ਹੁੰਦਿਆਂ ਲੋਕ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 10 ਕੋਰੋਨਾ ਵਾਰਡ ਪੰਜਾਬ ਅੰਦਰ ਕੋਰੋਨਾ ਪੀੜ੍ਹਤਾਂ ਨੂੰ ਸੇਵਾਵਾਂ ਦੇਣ ਲਈ ਸਥਾਪਿਤ ਕੀਤੇ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਹੋਰਨਾਂ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤੇ ਜਾਣਗੇ। [caption id="attachment_501600" align="aligncenter" width="300"]SGPC 10th Covid Care Center at Gurdwara Janam Asthan Baba Budha Sahib Ji in Kathu Nangal , Amritsar SGPC ਵੱਲੋਂ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ[/caption] ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਸੰਸਥਾ ਨਾਲ ਸਹਿਯੋਗੀ ਬਣ ਕੇ ਚੱਲਣਾ ਸੂਬੇ ਦੇ ਲੋਕਾਂ ਲਈ ਸਹਾਈ ਸਿੱਧ ਹੋ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਜੋਧ ਸਿੰਘ ਸਮਰਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ, ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਓਐਸਡੀ ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ। -PTCNews

Related Post