SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

By  Shanker Badra August 3rd 2019 04:38 PM

SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਮੀਟਿੰਗ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਦੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਮੁੜ ਆਖਿਆ ਹੈ।

SGPC 550th Prakash Purab Coordination committee 14 August Meeting Decision SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਬਾਰੇ ਪੱਤਰ ਲਿਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇੱਕ ਪੱਤਰ ਭੇਜ ਕਿ ਕਿਹਾ ਸੀ ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਇੱਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰਨ, ਤਾਂ ਜੋ ਸਾਰੇ ਸਮਾਗਮ ਇੱਕਜੁਟਤਾ ਨਾਲ ਕਰਵਾਏ ਜਾ ਸਕਣ।ਉਨ੍ਹਾਂ ਕਿਹਾ ਸੀ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਦੋ-ਦੋ ਨੁਮਾਇੰਦੇ ਹੋਣ ਅਤੇ ਇੱਕ ਮੈਂਬਰ ਸਿੱਖ ਬੁਧੀਜੀਵੀਆਂ ਵਿੱਚੋਂ ਲਿਆ ਜਾਵੇ।

SGPC 550th Prakash Purab Coordination committee 14 August Meeting Decision SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੇ ਪੱਤਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਤਰਫੋਂ ਦੋ ਮੈਂਬਰਾਂ ਦੇ ਨਾਂ ਤੁਰੰਤ ਤਜਵੀਜ਼ ਕਰਨ ਲਈ ਪੱਤਰ ਲਿਖਿਆ ਸੀ ਪਰੰਤੂ ਸਰਕਾਰ ਵੱਲੋਂ ਅਜੇ ਤੱਕ ਮੈਂਬਰਾਂ ਦੇ ਨਾਂ ਨਹੀਂ ਭੇਜੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਹੈ।

SGPC 550th Prakash Purab Coordination committee 14 August Meeting Decision SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਇਹ ਇਸ ਲਈ ਜ਼ਰੂਰੀ ਹੈ ਕਿਉਂਕਿ ਪ੍ਰਕਾਸ਼ ਪੁਰਬ ਸਮਗਾਮਾਂ ਦੀ ਰੂਪ ਰੇਖਾ ਤਿਆਰ ਕਰਨ ਦੇ ਨਾਲ ਨਾਲ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਹਨ ਅਤੇ ਇਸ ਲਈ ਸਮਾਂ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਾਂਝੀ ਇਕੱਤਰਤਾ ਨਹੀਂ ਹੁੰਦੀ ਤਾਂ ਪ੍ਰਬੰਧਾਂ ਵਿਚ ਮੁਸ਼ਕਿਲ ਆਵੇਗੀ।ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਤੁਰੰਤ ਭੇਜਣ ਤਾਂ ਜੋ 14 ਅਗਸਤ ਨੂੰ ਇਕੱਤਰਤਾ ਕੀਤੀ ਜਾ ਸਕੇ।

-PTCNews

Related Post