SGPC ਵੱਲੋਂ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਭਲਕੇ ,ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ

By  Shanker Badra September 19th 2019 01:13 PM

SGPC ਵੱਲੋਂ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਭਲਕੇ ,ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਕਮੇਟੀ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ, ਅੰਤਰ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਵਿਚ ਕਰਵਾਏ ਜਾਣ ਵਾਲੇ ਇਸ ਸੈਮੀਨਾਰ ਦੌਰਾਨ ਸਿੱਖ ਕੌਮ ਦੀ ਪ੍ਰਮੁੱਖ ਸ਼ਖ਼ਸੀਅਤਾਂ ਸਿਰਕਤ ਕਰਨਗੀਆਂ।

SGPC 550th Prakash Purab Dedicated Seminar tomorrow SGPC ਵੱਲੋਂ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਭਲਕੇ ,ਪ੍ਰਮੁੱਖ ਸ਼ਖ਼ਸੀਅਤਾਂਕਰਨਗੀਆਂ ਸ਼ਿਰਕਤ

ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਤੇ ਸੈਮੀਨਾਰ ਕਮੇਟੀ ਦੇ ਮੁਖੀ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਸਿੱਖ ਸੰਸਥਾਵਾਂ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਮੌਜੂਦ ਰਹਿਣਗੇ।

SGPC 550th Prakash Purab Dedicated Seminar tomorrow SGPC ਵੱਲੋਂ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਭਲਕੇ ,ਪ੍ਰਮੁੱਖ ਸ਼ਖ਼ਸੀਅਤਾਂਕਰਨਗੀਆਂ ਸ਼ਿਰਕਤ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਲਤਾਨਪੁਰ ਲੋਧੀ : SGPC ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ , 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਜਾਵੇਗੀ ਵਿਚਾਰ ਚਰਚਾ

ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਜੀ-ਆਇਆਂ ਦੇ ਸ਼ਬਦ ਕਹਿਣਗੇ, ਜਦਕਿ ਸ਼ਾਂਤੀ ਨਿਕੇਤਨ ਬੰਗਾਲ ਤੋਂ ਡਾ. ਸਿਰਜੁੱਲ ਇਸਲਾਮ, ਸ੍ਰੀ ਦੀਪਕ ਸ਼ਿੰਦੇ ਇੰਚਾਰਜ ਗੁਰੂ ਗੋਬਿੰਦ ਸਿੰਘ ਚੇਅਰ ਮਹਾਂਰਾਸ਼ਟਰ ਯੂਨੀਵਰਸਿਟੀ, ਪ੍ਰਸਿੱਧ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਡਾ. ਜਸਬੀਰ ਸਿੰਘ ਸਰਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਪਰਚੇ ਪੜ੍ਹਨਗੇ।

-PTCNews

Related Post