ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 839 ਸ਼ਰਧਾਲੂ ਭੇਜੇ ਜਾਣਗੇ ਪਾਕਿਸਤਾਨ

By  Shanker Badra April 11th 2019 06:11 PM

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 839 ਸ਼ਰਧਾਲੂ ਭੇਜੇ ਜਾਣਗੇ ਪਾਕਿਸਤਾਨ:ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 12 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ।ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ।

SGPC 839 Sikh Pilgrims Tomorrow will leave for Pakistan ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 839 ਸ਼ਰਧਾਲੂ ਭੇਜੇ ਜਾਣਗੇ ਪਾਕਿਸਤਾਨ

ਉਨ੍ਹਾਂ ਦੱਸਿਆ ਕਿ ਇਹ ਜਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿਚ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਿਖੇ 872 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 33 ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜ਼ੇ ਨਹੀਂ ਦਿੱਤੇ ਗਏ।ਜਥੇ ਦੇ ਪ੍ਰੋਗਰਾਮ ਸਬੰਧੀ ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ, ਜਿਥੇ 14 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਹੋਣ ਵਾਲੇ ਸਮਾਗਮ ਵਿਚ ਸ਼ਰਧਾਲੂ ਸ਼ਿਰਕਤ ਕਰਨਗੇ।

SGPC 839 Sikh Pilgrims Tomorrow will leave for Pakistan ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 839 ਸ਼ਰਧਾਲੂ ਭੇਜੇ ਜਾਣਗੇ ਪਾਕਿਸਤਾਨ

15 ਅਪ੍ਰੈਲ ਨੂੰ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ) ਦੇ ਦਰਸ਼ਨ ਕਰਨ ਮਗਰੋਂ ਫਿਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ। 18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ ਅਤੇ 19 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਰਵਾਨਗੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

-PTCNews

Related Post