ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤ੍ਰੈਸ਼ਤਾਬਦੀ ਕਾਲਜ ਦੇ ਪ੍ਰਿੰਸੀਪਲ ਨੂੰ ਨਵੀਂ ਬੱਸ ਦੀਆਂ ਚਾਬੀਆਂ ਸੌਂਪੀਆਂ

By  Joshi July 8th 2017 04:28 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਚੱਲ ਰਹੇ ਤ੍ਰੈਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵੀਂ ਬੱਸ ਦਿੱਤੀ ਗਈ। ਇਸ ਮੌਕੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਸੌਂਪੀਆਂ। ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦਿਆ ਦਾ ਮਿਆਰ ਉਚਾ ਚੁੱਕਣ ਵਿਚ ਸਫਲ ਹੈ ਜਿਸ ਕਰਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਨੇਕਾਂ ਸਕੂਲ/ਕਾਲਜ ਵਿਦਿਅਕ ਅਦਾਰਿਆਂ ਵਿਚ ਬਾਕੀ ਕਾਲਜਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਬੱਚੇ-ਬੱਚੀਆਂ ਨੂੰ ਚੰਗੀ ਵਿਦਿਆ ਪ੍ਰਦਾਨ ਕੀਤੀ ਜਾ ਰਹੀ ਹੈ। SGPC Amritsar Punjab

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ, ਮੈਂਬਰ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਐਡੀਸ਼ਨਲ ਸਕੱਤਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਅਮਨਦੀਪ ਸਿੰਘ, ਪ੍ਰੋ: ਸੰਦੀਪ ਸਿੰਘ, ਡਾ. ਰੁਪਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
—PTC News

Related Post