ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਯਾਦ

By  Jashan A February 21st 2020 05:32 PM

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਯਾਦ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ

ਅੰਮ੍ਰਿਤਸਰ: ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸਾਕੇ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਇਸੇ ਦੌਰਾਨ ਇਥੇ ਪੁਤਲੀਘਰ ਇਲਾਕੇ ਅੰਦਰ ਸਥਿਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਵੀ ਸ਼ਹੀਦਾਂ ਦੀ ਯਾਦ ਵਿਚ ਸਜਾਏ ਗਏ ਗੁਰਮਤਿ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਈ ਵਿਚਾਰਧਾਰਾ ਅਤੇ ਸਿਧਾਂਤਾਂ ’ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਯੋਧਿਆਂ ਨਾਲ ਸਿੱਖ ਇਤਿਹਾਸ ਭਰਿਆ ਪਿਆ ਹੈ।

ਉਨ੍ਹਾਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਵੱਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਭਾਈ ਗੁਰਦੇਵ ਸਿੰਘ ਸਿਡਨੀ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਮਾਗਮ ਦੌਰਾਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਅਤੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਾਕਾ ਨਨਕਾਣਾ ਸਾਹਿਬ ਸਬੰਧੀ ਕਰਵਾਏ ਗਏ ਇਨ੍ਹਾਂ ਸਮਾਗਮਾਂ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ,

ਭਾਈ ਰਾਮ ਸਿੰਘ, ਬੀਬੀ ਕਿਰਨਜੋਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਪ੍ਰਿੰਸੀਪਲ ਮਨਜੀਤ ਕੌਰ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ, ਡਾ. ਅਮਰਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜੋਗਿੰਦਰ ਸਿੰਘ ਅਦਲੀਵਾਲ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ,

ਪ੍ਰੋ. ਰਵੇਲ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਪ੍ਰੋ. ਸੁਰਜੀਤ ਸਿੰਘ, ਪ੍ਰੋ. ਕੁਲਰਾਜ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ, ਸ. ਪਲਵਿੰਦਰ ਸਿੰਘ ਚਿੱਟਾ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

-PTC News

Related Post