SGPC ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਦਿੱਤਾ ਸੱਦਾ

By  Shanker Badra September 28th 2019 10:22 AM

SGPC ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਦਿੱਤਾ ਸੱਦਾ:ਨੇਪਾਲ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। [caption id="attachment_344398" align="aligncenter"]Slug SGPC And SAD delegation Met Prime Minister of Nepal SGPC ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਦਿੱਤਾ ਸੱਦਾ[/caption] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸਾਂਝੇ ਵਫਦ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਸੱਦਾਦਿੱਤਾ ਹੈ ,ਜਿਸ ਨੂੰ ਪ੍ਰਧਾਨ ਮੰਤਰੀ ਨੇ ਸਵੀਕਾਰ ਕਰ ਲਿਆ ਹੈ ਅਤੇ ਸਹਿਮਤੀ ਜਤਾਈ ਹੈ। [caption id="attachment_344401" align="aligncenter"]Slug SGPC And SAD delegation Met Prime Minister of Nepal SGPC ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਦਿੱਤਾ ਸੱਦਾ[/caption] ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕੇ ਜਾਰੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਸਮੇਤ ਸਮੂਹ ਅਕਾਲੀ ਆਗੂਆਂ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰੂਦੁਆਰਾ ਨਾਨਕ ਮੱਠ ਦੀ ਨਵੀਂ ਇਮਾਰਤ ਤਿਆਰ ਕਰਨ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ। [caption id="attachment_344400" align="aligncenter"]Slug SGPC And SAD delegation Met Prime Minister of Nepal SGPC ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮ 'ਚ ਆਉਣ ਲਈ ਦਿੱਤਾ ਸੱਦਾ[/caption] ਇਸ ਮੌਕੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ , ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅੱਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਇੰਡਿਯਨ ਅੰਬੈਸਡਰ ਮਨਜੀਵ ਸਿੰਘ ਪੁਰੀ, ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਸ਼੍ਰੋਮਣੀ ਕਮੇਟੀ ਸੁਖਦੇਵ ਸਿੰਘ ਮੌਜੂਦ ਸਨ। -PTCNews

Related Post