30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra March 8th 2019 05:11 PM -- Updated: March 8th 2019 06:22 PM

30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ।ਇਹ ਫੈਸਲਾ ਇਥੇ 27 -ਸੈਕਟਰ ਵਿਚ ਸਥਿਤ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ ਸਲਾਨਾ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸੈਸ਼ਨ 2019-20 ਲਈ ਵਜੀਫੇ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਵਜੀਫੇ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦੇ ਮਾਤਾ ਪਿਤਾ ਵੀ ਅੰਮ੍ਰਿਤਧਾਰੀ ਹੋਣੇਗੇ। ਵਜੀਫਾ ਰਾਸ਼ੀ ਛੇਵੀਂ ਤੋਂ ਦੱਸਵੀਂ ਤੀਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੀਕ 5000 ਰੁਪਏ, ਗ੍ਰੈਜੂਏਟ ਲਈ 8000 ਰੁਪਏ ਤੇ ਪੋਸਟ ਗ੍ਰੈਜੂਏਟ ਪੱਧਰ ਲਈ 10000 ਰੁਪਏ ਸਾਲਾਨਾ ਰੱਖੀ ਹੈ।

SGPC Annual Budget Session 30 March Teja Singh Samundri Hall : Bhai Gobind Singh Longowal 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਵੱਖ -ਵੱਖ ਖੇਡਾਂ ਵਿਚ ਪ੍ਰਾਪਤੀ ਕਰਨ ਵਾਲੇ ਗੁਰਸਿੱਖ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਇਸ ਤਹਿਤ ਓਲੰਪਿਕ, ਏਸ਼ੀਅਨ, ਕਾਮਨਵੈਲਥ, ਸੈਫ ਤੇ ਨੈਸ਼ਨਲ ਖੇਡਾਂ ਵਿਚ ਤਗਮੇ ਹਾਸਲ ਕਰਨ ਵਾਲਿਆਂ ਨੂੰ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਪ੍ਰਸਿੱਧ ਸਿੱਖ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ।ਭਾਈ ਲੌਂਗੋਵਾਲ ਨੇ ਕਿਹਾ ਕਿ ਗਿਆਨੀ ਕੋਠਾਗੁਰੂ ਨੇ ਸਿੱਖ ਇਤਿਹਾਸ ਸਬੰਧੀ ਅਨੇਕਾਂ ਮੌਲਿਕ ਖੋਜ ਕਾਰਜ ਕੀਤੇ ਹਨ, ਜੋ ਕੌਮ ਦੇ ਨਵੇਂ ਖੋਜਾਰਥੀਆਂ ਲਈ ਸਦਾ ਅਗਵਾਈ ਕਰਦੇ ਰਹਿਣਗੇ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਤਿੰਨ ਪ੍ਰੈੱਸਾਂ ਨੂੰ ਇਕ ਥਾਂ ਕਰਨ ਦੀ ਪ੍ਰਵਾਨਗੀ ਦਿੰਦਿਆਂ ਇਥੇ ਲੋੜ ਅਨੁਸਾਰ ਕਾਗਜ ਅਤੇ ਹੋਰ ਸਮੱਗਰੀ ਲਈ ਇਕ ਕੇਂਦਰੀ ਸਟੋਰ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਭੇਟ ਕੀਤੇ ਜਾਂਦੇ ਰਾਸ਼ਨ ਲਈ ਦੋ ਸਟੋਰ ਕਾਇਮ ਕੀਤੇ ਜਾਣਗੇ।

SGPC Annual Budget Session 30 March Teja Singh Samundri Hall : Bhai Gobind Singh Longowal 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਉਨ੍ਹਾਂ ਦੱਸਿਆ ਕਿ ਰਸਤਿਆਂ ਦੀ ਸਮੱਸਿਆ ਹੋਣ ਕਾਰਨ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਤੱਕ ਰਸਦਾਂ ਪਹੁੰਚਾਉਣ ਲਈ ਦਿਕਤ ਆ ਰਹੀ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਅੰਮ੍ਰਿਤਸਰ ਵਿਖੇ ਸੁਲਤਾਨਵਿੰਡ ਅਤੇ ਮਾਤਾ ਭਾਗ ਕੌਰ ਨਿਵਾਸ ਰਾਮ ਤਲਾਈ ਵਿਖੇ ਇਹ ਸਟੋਰ ਬਣਾਏ ਜਾਣਗੇ। ਇਕੱਤਰਤਾ ਵਿਚ ਜੰਮੂ ਕਸ਼ਮੀਰ ਅੰਦਰ ਪੈਂਦੇ ਤਿੰਨ ਗੁਰਦੁਆਰਿਆਂ ਗੁਰਦੁਆਰਾ ਸਿੰਘ ਸਭਾ ਪੰਗਧੋਰ ਸਾਂਬਾ, ਸ੍ਰੀ ਗੁਰੂ ਸਿੰਘ ਸਭਾ ਖਾਲਸਾ ਕਲੋਨੀ ਕਰਥੋਲੀ ਬੜੀ ਬ੍ਰਾਹਮਣਾਂ ਜੰਮੂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਗੋਵਾਲੀ ਆਰ.ਐਸ. ਪੁਰਾ ਜੰਮੂ ਦੀਆਂ ਇਮਾਰਤਾਂ ਲਈ ਇਕ-ਇਕ ਲੱਖ ਰੁਪਏ ਦੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਵੱਖ ਵੱਖ ਗੁਰਦੁਆਰਾ ਸਾਹਿਬਾਨ, ਅਮਲਾ ਅਤੇ ਟਰੱਸਟ ਵਿਭਾਗ ਦੇ ਮਾਮਲੇ ਵਿਚਾਰੇ ਗਏ।

-PTCNews

Related Post