SGPC ਨੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਤੋਂ ਮੰਗੇ ਪਾਸਪੋਰਟ

By  Shanker Badra December 4th 2021 01:12 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਭੇਜਣ ਸਬੰਧੀ ਪ੍ਰਕਿਰਿਆ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਖਾਲਸਾ ਸਾਜਨਾ ਦਿਹਾੜਾ ਵੀ ਸ਼ਾਮਲ ਹੈ।

SGPC ਨੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਤੋਂ ਮੰਗੇ ਪਾਸਪੋਰਟ

ਇਸ ਸਬੰਧ ਵਿਚ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਅਪ੍ਰੈਲ 2022 ਨੂੰ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ।

SGPC ਨੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਤੋਂ ਮੰਗੇ ਪਾਸਪੋਰਟ

ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਹੋਣਗੇ, ਜਦਕਿ ਜਥਾ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

SGPC ਨੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਤੋਂ ਮੰਗੇ ਪਾਸਪੋਰਟ

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਦੇ ਚਾਹਵਾਨ ਸ਼ਰਧਾਲੂ 31 ਦਸੰਬਰ ਤੋਂ ਪਹਿਲਾਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪ੍ਰਕਿਰਿਆ ਸਬੰਧੀ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

-PTCNews

Related Post