ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥਿਆਂ ਲਈ SGPC ਨੇ ਮੰਗੇ ਪਾਸਪੋਰਟ

By  Shanker Badra March 13th 2020 08:42 PM

ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥਿਆਂ ਲਈ SGPC ਨੇ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਗਤ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥਿਆਂ ਲਈ ਸੰਗਤਾਂ ਕੋਲੋਂ ਪਾਸਪੋਰਟਾਂ ਮੰਗੇ ਹਨ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਮਾਰਚ 2020 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਭੇਜ ਸਕਦੇ ਹਨ।

ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਨਾਲ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਇਸ ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

-PTCNews

Related Post