ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

By  Shanker Badra June 25th 2019 04:48 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। [caption id="attachment_311155" align="aligncenter" width="300"]SGPC Baba Banda Singh Bahadur Martyrdom Day Gurmat Samagam ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ[/caption] ਇਸ ਮਗਰੋਂ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਤੇ ਭਾਈ ਗੁਰਸ਼ਿੰਦਰ ਸਿੰਘ ਸਿਤਾਰਾ ਦੇ ਜਥਿਆਂ ਨੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਤੋਂ ਇਲਾਵਾ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ ਜੌਹਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਬੰਧੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। [caption id="attachment_311154" align="aligncenter" width="300"]SGPC Baba Banda Singh Bahadur Martyrdom Day Gurmat Samagam ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪ੍ਰਤਾਪ ਸਿੰਘ, ਮੀਤ ਸਕੱਤਰ ਸਕੱਤਰ ਸਿੰਘ, ਸੁਲੱਖਣ ਸਿੰਘ, ਕਰਮਬੀਰ ਸਿੰਘ ਕਿਆਮਪੁਰ, ਮੁਖਤਾਰ ਸਿੰਘ ਮੈਨੇਜਰ ਲੰਗਰ, ਐਡੀ: ਮੈਨੇਜਰ ਬਘੇਲ ਸਿੰਘ, ਜਗਤਾਰ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਗੁਰਮੀਤ ਸਿੰਘ ਮੁਕਤਸਰੀ, ਸੁਖਬੀਰ ਸਿੰਘ, ਪ੍ਰੋ. ਸੁਖਦੇਵ ਸਿੰਘ, ਮਨਜੀਤ ਸਿੰਘ, ਕਰਤਾਰ ਸਿੰਘ ਆਦਿ ਮੌਜੂਦ ਸਨ। -PTCNews

Related Post