ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

By  Shanker Badra September 23rd 2019 02:09 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।

SGPC Baba Farid ji Prakash Purab Celebrated with reverence and respect ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।

SGPC Baba Farid ji Prakash Purab Celebrated with reverence and respect ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

-PTCNews

Related Post