SGPC ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

By  Shanker Badra December 10th 2019 06:50 PM

SGPC ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ਕਰਕੇ ਪ੍ਰਬੰਧਕੀ ਆਦੇਸ਼ ਜਾਰੀ ਕੀਤੇ। ਇਕੱਤਰਤਾ ਦੌਰਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੋਣ ਕਰਕੇ ਇਥੇ ਸਿੱਖ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚੋਂ ਹੋਰਨਾਂ ਧਰਮਾਂ ਦੇ ਲੋਕ ਵੀ ਵੱਡੀ ਗਿਣਤੀ ਵਿਚ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ ਦੇ ਪ੍ਰਬੰਧਾਂ ’ਤੇ ਸੰਗਤ ਦੀ ਹਮੇਸ਼ਾ ਪੜਚੋਲੀਆਂ ਨਜ਼ਰ ਬਣੀ ਰਹਿੰਦੀ ਹੈ। ਇਸ ਲਈ ਸਾਨੂੰ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ, ਤਾਂ ਜੋ ਸੰਗਤ ਚੰਗਾ ਪ੍ਰਭਾਵ ਲੈ ਕੇ ਜਾ ਸਕੇ।

SGPC Bhai Rajinder Singh Mehta And Dr. Roop Singh Meeting with managers Sri Darbar Sahib SGPC ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਹੁਦਿਆਂ ਦਾ ਮਤਲਬ ਸੰਗਤ ਪ੍ਰਤੀ ਜਵਾਬਦੇਹੀ ਹੁੰਦਾ ਹੈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਜਿਹੋ ਜਿਹੀਆਂ ਪ੍ਰਬੰਧਕੀ ਸੇਵਾਵਾਂ ਚਾਹੁੰਦੀ ਹੈ, ਉਸ ਤੋਂ ਵੀ ਬਿਹਤਰ ਸੇਵਾਵਾਂ ਦੇਣਾ ਪ੍ਰਬੰਧਕਾਂ ਦੀ ਪਹਿਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਹੁਦੇਦਾਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਾਲਮੇਲ ਨਾਲ ਸੰਗਤ ਲਈ ਉਚਿਤ ਪ੍ਰਬੰਧ ਕੀਤੇ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਸਮੀਖਿਆ ਆਰੰਭ ਕੀਤੀ ਗਈ ਹੈ ਅਤੇ ਇਸ ਸਬੰਧੀ ਬੈਠਕਾਂ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਅਜਿਹਾ ਸਾਹਮਣੇ ਆਉਂਦਾ ਹਾਂ ਤਾਂ ਜ਼ੁੰਮੇਵਾਰ ਮੁਲਾਜ਼ਮ ਦੀ ਜਵਾਬਤਲਬੀ ਹੋਵੇਗੀ।

SGPC Bhai Rajinder Singh Mehta And Dr. Roop Singh Meeting with managers Sri Darbar Sahib SGPC ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

ਉਨ੍ਹਾਂ ਕਿਹਾ ਕਿ ਸੰਗਤੀ ਅਦਾਰਾ ਹੋਣ ਕਰਕੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਦਾ ਬੋਲ-ਚਾਲ ਵਧੀਆ ਹੋਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਦੇ ਨਾਲ-ਨਾਲ ਆਪਣੇ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਵਧੀਆ ਤਾਲਮੇਲ ਪੈਦਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਤੇ ਡਿਊਟੀ ’ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਜਿਨ੍ਹਾਂ ਮੁਲਾਜ਼ਮਾਂ ਨੂੰ ਵਰਦੀ ਮਿਲਦੀ ਹੈ ਉਹ ਬਕਾਇਦਾ ਵਰਦੀ ਵਿਚ ਆਉਣ। ਦਸਤਾਰਾਂ ਪੰਥ ਪ੍ਰਵਾਨਤ ਨੀਲੇ, ਪੀਲੇ ਤੇ ਕਾਲੇ ਰੰਗ ਦੀਆਂ ਹੀ ਬੰਨ੍ਹੀਆਂ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

-PTCNews

Related Post