SGPC ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

By  Shanker Badra July 16th 2019 01:04 PM -- Updated: July 16th 2019 01:05 PM

SGPC ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ :ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

SGPC celebrated Martyrdom day Bhai Taru Singh Ji SGPC ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ, ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ।ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਇਕ ਮਿਸਾਲ ਹੈ, ਜਿਸ ਦੀ ਪ੍ਰੇਰਣਾ ਬੱਚਿਆਂ ਅਤੇ ਨੌਜੁਆਨਾਂ ਦੀ ਦੇਣੀ ਚਾਹੀਦੀ ਹੈ ਤਾਂ ਜੋ ਉਹ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ।

SGPC celebrated Martyrdom day Bhai Taru Singh Ji SGPC ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਇਸ ਉਪਰੰਤ ਸਜੇ ਦੀਵਾਨ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਜ਼ੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਭਾਈ ਤਾਰੂ ਸਿੰਘ ਦੇ ਇਤਿਹਾਸਕ ਪ੍ਰਸੰਗ ਨਾਲ ਜੋੜਿਆ।ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਬੱਚਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

-PTCNews

Related Post