SGPC ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

By  Shanker Badra April 20th 2021 06:54 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।

SGPC celebrates Bhagat Dhanna ji's birthday at Gurdwara Sri Manji Sahib , Amritsar SGPC ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਭਗਤ ਧੰਨਾ ਜੀ ਦੀ ਪਾਵਨ ਬਾਣੀ ਤੋਂ ਮਨੁੱਖ ਮਾਤਰ ਨੂੰ ਸੁਚੱਜਾ ਜੀਵਨ ਜਿਊਣ ਦੀ ਸੇਧ ਮਿਲਦੀ ਹੈ। ਪਰਮਾਤਮਾ ਪ੍ਰਤੀ ਸਮਰਪਣ ਭਾਵਨਾ ਦੀ ਪ੍ਰੇਰਣਾ ਲਈ ਭਗਤ ਧੰਨਾ ਜੀ ਦਾ ਜੀਵਨ ਅਗਵਾਈ ਦੇਣ ਵਾਲਾ ਹੈ।

SGPC celebrates Bhagat Dhanna ji's birthday at Gurdwara Sri Manji Sahib , Amritsar SGPC ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਸਮੇਤ ਸੰਗਤਾਂ ਹਾਜ਼ਰ ਸਨ।

-PTCNews

Related Post