ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਸਮੇਤ SGPC ਦਾ 17 ਮੈਂਬਰੀ ਜਥਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ

By  Shanker Badra November 19th 2021 03:21 PM

ਡੇਰਾ ਬਾਬਾ ਨਾਨਕ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ, ਪਾਕਿਸਤਾਨ ਲਈ ਰਵਾਨਾ ਹੋਇਆ, ਜਿਸ ਦਾ ਉੱਥੇ ਪੁੱਜਣ ਉੱਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਤਾਰੂ ਸਿੰਘ ਐੱਮ.ਐੱਨ.ਏ ਸ. ਰਮੇਸ਼ ਸਿੰਘ ਅਰੋੜਾ ਹੋਰਾਂ ਨੇ ਭਰਵਾਂ ਸਵਾਗਤ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਸਮੇਤ SGPC ਦਾ 17 ਮੈਂਬਰੀ ਜਥਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜ ਕੇ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਸਿੱਖ ਜਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸੇ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਸਮੇਤ SGPC ਦਾ 17 ਮੈਂਬਰੀ ਜਥਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ

ਇਸ ਮੌਕੇ ਸਜੇ ਸਮਾਗਮ ਵਿੱਚ ਬੀਬੀ ਜਗੀਰ ਕੌਰ ਕਰਦਿਆਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਉੱਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰੋਜਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਣਗੇ। ਇਸ ਤੋਂ ਮੰਗ ਅਤੇ ਲੋੜ ਅਨੁਸਾਰ ਰਜਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰ ਪੱਧਰ ਉੱਤੇ ਸਹਿਯੋਗ ਕਰੇਗੀ ਅਤੇ ਉਹ ਸਮੇਂ-ਸਮੇਂ ਖੁਦ ਵੀ ਇੱਥੇ ਆਉਂਦੇ ਰਹਿਣਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਸਮੇਤ SGPC ਦਾ 17 ਮੈਂਬਰੀ ਜਥਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ

ਬੀਬੀ ਜਗੀਰ ਕੌਰ ਸ੍ਰੀ ਕਰਤਾਰਪੁਰ ਸਾਹਿਬ ਦੀ ਰਵਾਨਗੀ ਤੋਂ ਪਹਿਲਾਂ ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਸਥਿਤ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇੱਥੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ, ਗੁਰਦੁਆਰਾ ਯਾਦਗਾਰ ਸ਼ਹੀਦਾਂ, ਅਗਵਾਨ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਵਾਗਤ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਸਮੇਤ SGPC ਦਾ 17 ਮੈਂਬਰੀ ਜਥਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ

ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਦੀ ਆਸਥਾ ਦਾ ਪੁਲ ਹੈ ਅਤੇ ਹਰ ਸਿੱਖ ਦੇ ਮਨ ਦੀ ਭਾਵਨਾ ਹੈ ਕਿ ਉਹ ਗੁਰੂ ਸਾਹਿਬ ਦੇ ਪਵਿੱਤਰ ਅਸਥਾਨ ਉੱਤੇ ਨਤਮਸਤਕ ਹੋਵੇ। ਉਨ੍ਹਾਂ ਕਿਹਾ ਕਿ ਮੈਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਜੋ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਭਵ ਹੋਇਆ ਹੈ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪੰਜਾਬ ਦੀ ਸਰਕਾਰ ਉੱਤੇ ਗਿਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੇ ਸਬੰਧਤ ਅਧਿਕਾਰੀਆਂ ਦੇ ਕਹਿਣ ਅਨੁਸਾਰ 101 ਜਥਾ ਮੈਂਬਰਾਂ ਦੀ ਪ੍ਰਵਾਨਗੀ ਮੰਗੀ ਸੀ ਪਰ ਦੁਖ ਦੀ ਗੱਲ ਹੈ ਕਿ ਕੇਵਲ 20 ਨੂੰ ਹੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਵਿੱਚ ਇਨ੍ਹਾਂ 20 ਮੈਂਬਰਾਂ ਬਾਰੇ ਵੀ ਅੱਜ ਸਵੇਰੇ ਹੀ ਸਪਸ਼ਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿ ਜੇਕਰ ਸਿੱਖ ਸੰਸਥਾ ਨਾਲ ਅਜਿਹਾ ਵਿਹਾਰ ਕੀਤਾ ਗਿਆ ਹੈ ਤਾਂ ਆਮ ਸੰਗਤਾਂ ਦਾ ਕੀ ਹਾਲ ਹੋਵੇਗਾ।

ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਭਾਰਤ ਅੰਦਰ ਇਤਿਹਾਸਕ ਗੁਰਧਾਮਾਂ ਦਾ ਪ੍ਰਬੰਧ ਪੰਥਕ ਭਾਵਨਾ ਨਾਲ ਕਰਦੀ ਹੈ ਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਲਈ ਸਿੱਖ ਸੰਸਥਾ ਨੂੰ ਨਜ਼ਰਅੰਦਾਜ ਕਰਨਾ ਪੀੜਾ ਦੇਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਮੁਕੱਦਸ ਅਸਥਾਨ ਦੀ ਯਾਤਰਾ ਨੂੰ ਲੈ ਕੇ ਕਿਸੇ ਵੀ ਧਿਰ ਨਾਲ ਰਾਜਨੀਤੀ ਨਹੀਂ ਕਰਨੀ ਚਾਹੀਦੀ ਤਾਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ।

-PTCNews

 

Related Post