Thu, May 29, 2025
Whatsapp

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ ਇਸ ਬਾਰੇ ਸਹੀ ਤੱਥ ਸਪੱਸ਼ਟ ਕੀਤੇ ਹਨ।

Reported by:  PTC News Desk  Edited by:  Amritpal Singh -- February 25th 2025 02:58 PM
ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ ਇਸ ਬਾਰੇ ਸਹੀ ਤੱਥ ਸਪੱਸ਼ਟ ਕੀਤੇ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ 20 ਫ਼ਰਵਰੀ 1999 ਨੂੰ ਹੋਈ ਇਕੱਤਰਤਾ ਦਾ ਮਤਾ ਨੰ: 1457 ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤਾ ਜਾ ਰਿਹਾ ਹੈ, ਜੋ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਸਰ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਮੀਟਿੰਗਾਂ ਵਿੱਚ ਕਈ ਮਤੇ ਪ੍ਰਵਾਨਗੀ ਲਈ ਅਗਾਂਹ ਵਧਾਏ ਜਾਂਦੇ ਹਨ, ਜਿਨ੍ਹਾਂ ਨੂੰ ਨੀਤੀਗਤ ਤੌਰ ’ਤੇ ਲਾਗੂ ਕਰਨ ਲਈ ਅੰਤਿਮ ਪ੍ਰਵਾਨਗੀ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਤੋਂ ਲਈ ਜਾਂਦੀ ਹੈ। ਵਿਸ਼ੇਸ਼ ਕਰਕੇ ਕੋਈ ਨੀਤੀ ਘੜਨ ਸਬੰਧੀ ਮਾਮਲੇ ਵਿੱਚ ਜਨਰਲ ਹਾਊਸ ਦੀ ਮੋਹਰ ਬੇਹੱਦ ਲਾਜ਼ਮੀ ਹੁੰਦੀ ਹੈ। ਜੇਕਰ ਹੇਠਲੀਆਂ ਕਮੇਟੀਆਂ ਤੋਂ ਕੋਈ ਮਤਾ ਗ਼ੈਰ-ਸਿਧਾਂਤਕ ਤੌਰ ’ਤੇ ਪਾਸ ਕਰ ਦਿੱਤਾ ਜਾਂਦਾ ਹੈ ਤਾਂ ਜਨਰਲ ਹਾਊਸ ਉਸ ਨੂੰ ਰੱਦ ਕਰਨ ਦੇ ਅਧਿਕਾਰ ਰੱਖਦਾ ਹੈ। ਉਨ੍ਹਾਂ ਕਿਹਾ ਕਿ 20 ਫ਼ਰਵਰੀ 1999 ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿੱਚ ਉਕਤ ਮਤਾ ਪਾਸ ਹੋਇਆ ਸੀ, ਜੋ ਕਿ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਸੀ ਆਉਂਦਾ। ਇਸ ਕਰਕੇ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ 30 ਮਾਰਚ 1999 ਨੂੰ ਹੋਏ ਸਾਲਾਨਾ ਬਜਟ ਇਜਲਾਸ ਵਿੱਚ ਮਤਾ ਨੰ: 201 ਰਾਹੀਂ ਰੱਦ ਕਰਦਿਆਂ ਧਰਮ ਪ੍ਰਚਾਰ ਕਮੇਟੀ ਨੂੰ ਆਪਣੀਆਂ ਸੀਮਾਵਾਂ ਵਿੱਚ ਰਹਿ ਕੇ ਕੰਮ ਕਰਨ ਦਾ ਆਦੇਸ਼ ਕੀਤਾ ਸੀ।


ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਅਜਿਹੀਆਂ ਸ਼ਰਾਰਤਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਿਹਾ ਜਾਵੇ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਕਿਸੇ ਵੀ ਦਸਤਾਵੇਜ਼ ਨੂੰ ਬਿਨਾਂ ਤਸਦੀਕ ਕੀਤੇ ਸੋਸ਼ਲ ਮੀਡੀਆ ਉੱਤੇ ਅਗਾਂਹ ਨਾ ਵਧਾਇਆ ਜਾਵੇ।

- PTC NEWS

Top News view more...

Latest News view more...

PTC NETWORK