SGPC discussed summoning of Jathedars by Panj pyaras

By  PTC News Desk October 22nd 2015 06:50 PM -- Updated: October 23rd 2015 08:20 AM

ਪੰਜ ਪਿਆਰਿਆਂ ਦੀ ਬਹਾਲੀ ਸਬੰਧੀ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇ

ਚੰਡੀਗੜ• 22 ਅਕਤੂਬਰ: ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-27 ਬੀ) ਚੰਡੀਗੜ• ਵਿਖੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਹੋਈ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।ਇਹ ਇਕੱਤਰਤਾ ਇਕ ਨੁਕਾਤੀ ਮੁੱਦੇ ਤੇ ਕੇਂਦਰਿਤ ਰਹੀ ਜਿਸ ਤਹਿਤ ਮੌਜੂਦਾ ਪੰਥਕ ਹਾਲਾਤ ਤੇ ਵਿਚਾਰ-ਚਰਚਾ ਕੀਤੀ ਗਈ।

ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਪਿਛਲੇ ਦਿਨਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਨੇ ਅੱਜ ਪੰਥ ਨੂੰ ਨਾਜ਼ੁਕ ਦੌਰ ਵਿੱਚ ਲੈ ਆਂਦਾ ਹੈ ਅਤੇ ਸਿੱਖ ਸੰਗਤਾਂ ਦਾ ਰੋਸ ਜਾਇਜ਼ ਹੈ ਕਿਉਂਕਿ ਉਹ ਆਪਣੇ ਗੁਰੂ ਸਾਹਿਬ ਦੀ ਬੇਅਦਬੀ ਨੂੰ ਕਦੇ ਵੀ ਸਹਾਰ ਨਹੀਂ ਸਕਦੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਹਾਜ਼ਰ ਮੈਂਬਰ ਸਾਹਿਬਾਨ ਨੇ ਲੰਮੀ ਵਿਚਾਰ ਚਰਚਾ ਉਪਰੰਤ ਇਹ ਫੈਸਲਾ ਕੀਤਾ ਹੈ ਕਿ ਬੀਤੇ ਕੱਲ• ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਨੇ ਇਕੱਤਰਤਾ ਕਰਕੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਮਿਤੀ 23 ਅਕਤੂਬਰ 2015 ਨੂੰ ਤਲਬ ਕਰਨ ਦਾ ਫੈਸਲਾ ਲਿਆ ਸੀ।ਇਸ ਕਾਰਣ ਪੰਜ ਪਿਆਰੇ ਸਾਹਿਬਾਨ ਨੂੰ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।ਉਨ•ਾਂ ਕਿਹਾ ਕਿ ਪੰਜ ਪਿਆਰਿਆਂ ਦੀ ਬਹਾਲੀ ਸਬੰਧੀ ਅੰਤ੍ਰਿੰਗ ਕਮੇਟੀ ਨੇ ਅਗਲੇਰੀ ਕਾਰਵਾਈ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਦੇ ਦਿੱਤੇ ਹਨ।ਉਨ•ਾਂ ਕਿਹਾ ਕਿ ਜਲਦ ਹੀ ਇਹ ਮਾਮਲਾ ਨਿਪਟਾ ਲਿਆ ਜਾਵੇਗਾ।

ਅੱਜ ਦੀ ਇਕੱਤਰਤਾ ਵਿੱਚ ਦੀਰਘ ਵਿਚਾਰ ਉਪਰੰਤ ਪੰਜਾਬ ਸਰਕਾਰ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਢਾਹ ਲਾਉਣ ਵਾਲੇ ਦੋਸ਼ੀਆਂ ਤੇ ਕਾਰਵਾਈ ਕਰਨ ਸਮੇਂ ਡੂੰਘੀ ਤਫਤੀਸ਼ ਕਰਵਾ ਲਈ ਜਾਵੇ ਤਾਂ ਕਿ ਕਿਸੇ ਬੇਕਸੂਰ ਵਿਅਕਤੀ ਨਾਲ ਬੇ-ਇਨਸਾਫੀ ਨਾ ਹੋ ਜਾਵੇ।

Related Post