ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ , ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

By  Shanker Badra November 29th 2021 11:33 AM -- Updated: November 29th 2021 01:29 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦਾ ਐਲਾਨ ਅੱਜ ਕੀਤਾ ਜਾਵੇਗਾ। ਇਸ ਦੇ ਲਈ ਸ਼੍ਰੋਮਣੀ ਕਮੇਟੀ ਨੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਜਨਰਲ ਇਜਲਾਸ ਬਾਅਦ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ , ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

ਇਸ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ , ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਇਹ ਜ਼ਿੰਮੇਵਾਰੀ ਕਿਸੇ ਨਵੇਂ ਚਿਹਰੇ ਨੂੰ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਿਛਲੇ ਸਾਲ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ , ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

ਸੂਤਰਾਂ ਅਨੁਸਾਰ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕ੍ਰਿਪਾਲ ਸਿੰਘ ਬਡੂੰਗਰ ਅਤੇ ਸੰਤ ਬਲਵੀਰ ਸਿੰਘ ਘੁੰਨਸ ਦੇ ਨਾਂਅ ਦੀ ਚਰਚਾ ਚੱਲ ਰਹੀ ਹੈ। ਸੂਤਰਾਂ ਅਨੁਸਾਰ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਅਗਲੇ ਮੁੱਖ ਸੇਵਾਦਾਰ ਹੋ ਸਕਦੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦੀ ਸਿੱਖ ਮਸਲਿਆਂ 'ਤੇ ਚੰਗੀ ਪੱਕੜ ਹੈ। ਹਰਜਿੰਦਰ ਸਿੰਘ ਧਾਮੀ ਦਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਗਰਮ ਖਿਆਲੀਆਂ ਨਾਲ ਵੀ ਚੰਗਾ ਰਾਬਤਾ ਹੈ।

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ , ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਹੋਰ ਅਹੁਦੇਦਾਰਾਂ ਅਤੇ 11 ਕਾਰਜਕਾਰਨੀ ਮੈਂਬਰਾਂ ਦੀ ਚੋਣ ਵੀ ਅੱਜ ਹੋਵੇਗੀ। ਨਵੇਂ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੇ ਨਾਮ ਪੇਸ਼ ਕਰਨਗੇ। ਜੇਕਰ ਸਦਨ ਦਾ ਕੋਈ ਮੈਂਬਰ ਕਿਸੇ ਨਾਂ 'ਤੇ ਇਤਰਾਜ਼ ਉਠਾਉਂਦਾ ਹੈ ਤਾਂ ਉਸ ਅਹੁਦੇ ਲਈ ਵੋਟਿੰਗ ਕਰਵਾਈ ਜਾਵੇਗੀ।

-PTCNews

Related Post