SGPC ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖੋਲ੍ਹਿਆ ਗਿਆ ਪੰਜਵਾਂ ਕੋਰੋਨਾ ਕੇਅਰ ਕੇਂਦਰ   

By  Shanker Badra May 21st 2021 05:53 PM -- Updated: May 21st 2021 05:56 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ ਦੀ ਸੁਵਿਧਾ ਦੇਣ ਲਈ ਇਕ ਕਦਮ ਹੋਣ ਪੁੱਟਦਿਆਂ ਸੰਗਰੂਰ ਦੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਵੀ 25 ਬੈੱਡ ਦਾ ਕੋਵਿਡ ਕੇਅਰ ਕੇਂਦਰ ਸਥਾਪਿਤ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਬੇਬੇ ਨਾਨਕੀ ਨਿਵਾਸ ਵਿਚ ਬਣਾਏ ਗਏ ਇਸ ਮੈਡੀਕਲ ਕੇਂਦਰ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਦੇ ਡਾਕਟਰ ਅਤੇ ਨਰਸਿੰਗ ਸਟਾਫ਼ ਕੋਰੋਨਾ ਤੋਂ ਪ੍ਰਭਾਵਿਤ ਹੋਏ ਲੋਕਾਂ ਦਾ ਇਲਾਜ਼ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਗਏ ਇਸ ਵਾਰਡ ਵਿਚ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।

SGPC has been open 5th corona care center at Gurudwara Nankiana Sahib Sangrur ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖੋਲ੍ਹਿਆ ਗਿਆ ਪੰਜਵਾਂ ਕੋਰੋਨਾ ਕੇਅਰ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਸੰਗਰੂਰ ਵਿਖੇ ਖੋਲ੍ਹਿਆਂ ਗਿਆ ਇਹ ਪੰਜਵਾਂ ਕੋਵਿਡ ਕੇਅਰ ਕੇਂਦਰ ਹੈ, ਜਿਸ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਾਰ ਭਰ ਵਿਚ ਚੱਲੀ ਕੋਰੋਨਾ ਮਹਾਂਮਾਰੀ ਬਹੁਤ ਭਿਆਨਕ ਰੂਪ ਧਾਰ ਚੁੱਕੀ ਹੈ, ਜਿਸ ਕਾਰਨ ਡਰ ਦਾ ਮਾਹੌਲ ਬਣਿਆ ਹੋਇਆ ਹੈ।

SGPC has been open 5th corona care center at Gurudwara Nankiana Sahib Sangrur ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖੋਲ੍ਹਿਆ ਗਿਆ ਪੰਜਵਾਂ ਕੋਰੋਨਾ ਕੇਅਰ ਕੇਂਦਰ

ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਇਲਾਜ਼ ਲਈ ਹਸਪਤਾਲਾਂ ਵਿਚ ਜਗ੍ਹਾਂ ਨਹੀਂ ਮਿਲਦੀ ਤਾਂ ਉਹ ਹੋਰ ਨਿਰਾਸ਼ ਹੋ ਜਾਂਦੇ ਹਨ। ਇਸੇ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੋਵਿਡ ਕੇਅਰ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਰੂਰ ਤੋਂ ਪਹਿਲਾਂ ਪੰਜਾਬ ਅੰਦਰ ਚਾਰ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 500 ਤੋਂ ਵੱਧ ਮਰੀਜ਼ ਹੁਣ ਤੱਕ ਤੰਦਰੁਸਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਹੋਰ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਰੋਨਾ ਸੰਕਟ ਸਮੇਂ ਮਨੁੱਖਤਾ ਦੇ ਨਾਲ ਖੜ੍ਹਦਿਆਂ ਲੋੜੀਂਦੀਆਂ ਸੇਵਾਵਾਂ ਲਈ ਵਚਨਬੱਧ ਹੈ।

SGPC has been open 5th corona care center at Gurudwara Nankiana Sahib Sangrur ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖੋਲ੍ਹਿਆ ਗਿਆ ਪੰਜਵਾਂ ਕੋਰੋਨਾ ਕੇਅਰ ਕੇਂਦਰ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਲਈ ਭਲਾਈ ਲਈ ਵੱਡੇ ਯਤਨ ਕਰ ਰਹੀ ਹੈ ਅਤੇ ਕੋਰੋਨਾ ਮਹਾਂਮਾਰੀ ਸਮੇਂ ਜਦੋਂ ਸਰਕਾਰਾਂ ਨਾਕਾਮ ਹੋ ਗਈਆਂ ਹਨ, ਤਾਂ ਸ਼੍ਰੋਮਣੀ ਕਮੇਟੀ ਦਾ ਅੱਗੇ ਆਉਣਾ ਪੰਜਾਬ ਦੇ ਲੋਕਾਂ ਲਈ ਧਰਵਾਸ ਵਾਂਗ ਹੈ। ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਕੋਵਿਡ ਦੇ ਇਲਾਜ਼ ਲਈ ਮੈਡੀਕਲ ਵਾਰਡ ਤਿਆਰ ਕਰਨੇ ਖਿੱਤੇ ਦੇ ਲੋਕਾਂ ਲਈ ਵੱਡੀ ਸਹੂਲਤ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਮਦਰਦ ਵਜੋਂ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਨੂੰ ਸਵੀਕਾਰਦਿਆਂ ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਸ਼ੰਸਾ ਕੀਤੀ ਗਈ ਹੈ। ਇਹ ਸਿੱਖ ਸੰਸਥਾ ਲਈ ਮਾਣ ਵਾਲੀ ਗੱਲ ਹੈ।

SGPC has been open 5th corona care center at Gurudwara Nankiana Sahib Sangrur ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖੋਲ੍ਹਿਆ ਗਿਆ ਪੰਜਵਾਂ ਕੋਰੋਨਾ ਕੇਅਰ ਕੇਂਦਰ

ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੋਰੋਨਾ ਦੌਰਾਨ ਮਾਨਵਤਾ ਲਈ ਵੱਖ-ਵੱਖ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਗਏ ਇਲਾਜ਼ ਕੇਂਦਰਾਂ ਲਈ ਵੀ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਜ਼ਸ਼ੈਲੀ ’ਤੇ ਸਵਾਲ ਚੁੱਕਦਿਆਂ ਸ. ਬਾਦਲ ਨੇ ਆਖਿਆ ਕਿ ਕੋਰੋਨਾ ਨਾਲ ਹਾਲਾਤ ਅਤਿ ਗੰਭੀਰ ਹੋਣ ਦੇ ਬਾਵਜੂਦ ਵੀ ਸਰਕਾਰ ਕੋਈ ਪ੍ਰਵਾਹ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਲੈਵਲ 3 ਦੇ ਮਰੀਜ਼ਾਂ ਨੂੰ ਇਲਾਜ਼ ਮੁਹੱਈਆ ਕਰਵਾਉਣ ਲਈ ਪੰਜਾਬ ਦੇ 17 ਜ਼ਿਲ੍ਹਿਆਂ ਅੰਦਰ ਕੋਈ ਮੈਡੀਕਲ ਸਹੂਲਤ ਨਹੀਂ ਹੈ। ਇਸੇ ਦਾ ਕਾਰਨ ਹੈ ਕਿ ਪੰਜਾਬ ਅੰਦਰ ਮੌਤ ਦਰ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਕੋਈ ਗੰਭੀਰ ਕਦਮ ਨਹੀਂ ਚੁੱਕਿਆ, ਜਿਸ ਕਾਰਨ ਹਾਲਾਤ ਗੰਭੀਰ ਅਤੇ ਫਿਰ ਅਤਿ ਗੰਭੀਰ ਬਣ ਗਏ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਬਲਦੇਵ ਸਿੰਘ ਚੂੰਘਾਂ, ਬੀਬੀ ਮਲਕੀਤ ਕੌਰ ਕਮਾਲਪੁਰ,  ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾ, ਬਲਦੇਵ ਸਿੰਘ ਮਾਨ, ਸ੍ਰੀ ਪ੍ਰਕਾਸ਼ ਚੰਦ ਗਰਗ, ਹਰੀ ਸਿੰਘ ਪ੍ਰੀਤ, ਗੁਲਜ਼ਾਰ ਸਿੰਘ ਦਿਬੜਾ, ਗਿਆਨੀ ਨਿਰੰਜਨ ਸਿੰਘ ਭੁਟਾਲ, ਸ. ਤੇਜਾ ਸਿੰਘ ਕਮਾਲਪੁਰ, ਜਥੇਦਾਰ ਗੁਰਲਾਲ ਸਿੰਘ, ਪਰਮਜੀਤ ਸਿੰਘ ਭੰਗੂ, ਪ੍ਰੀਤਮਹਿੰਦਰ ਸਿੰਘ ਭਾਈਕੇ, ਤੇਜਿੰਦਰ ਸਿੰਘ ਸੰਗਰੇੜੀ ਸ਼ਹਿਰੀ ਪ੍ਰਧਾਨ, ਡਾ. ਸੁਖਬੀਰ ਸਿੰਘ ਓਐਸਡੀ, ਡਾ. ਏ.ਪੀ. ਸਿੰਘ ਡੀਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਮੇਤ ਹੋਰ ਹਾਜ਼ਰ ਸਨ।

-PTCNews

Related Post