ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

By  Shanker Badra November 25th 2020 06:37 PM -- Updated: November 25th 2020 06:39 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ 325 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।

 SGPC issued visas to 325 pilgrims going to Pakistan ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 504 ਸ਼ਰਧਾਲੂਆਂ ਵਿੱਚੋਂ 179 ਨੂੰ ਵੀਜੇ ਨਹੀਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ ਕੇਵਲ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ।

 SGPC issued visas to 325 pilgrims going to Pakistan ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

ਬੁਲਾਰੇ ਅਨੁਸਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀ ਹਦਾਇਤਾਂ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨ ਟੈਸਟ ਮੁਫ਼ਤ ਕਰਨ ਲਈ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਤੱਕ ਜਾਰੀ ਰਿਹਾ।

 SGPC issued visas to 325 pilgrims going to Pakistan ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਉੱਪ ਆਗੂ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ ਅਤੇ ਸ. ਗੁਰਮੀਤ ਸਿੰਘ ਬੂਹ ਜਾ ਰਹੇ ਹਨ।

-PTCNews

Related Post