ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਸਿੱਖ ਸ਼ਰਧਾਲੂਆਂ ਖ਼ਿਲਾਫ ਟਿਪਣੀ ਦਾ SGPC ਵੱਲੋਂ ਸਖ਼ਤ ਨੋਟਿਸ
Shanker Badra
May 4th 2020 05:38 PM
ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਸਿੱਖ ਸ਼ਰਧਾਲੂਆਂ ਖ਼ਿਲਾਫ ਟਿਪਣੀ ਦਾ SGPC ਵੱਲੋਂ ਸਖ਼ਤ ਨੋਟਿਸ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਵੱਲੋਂ ਸਿੱਖਾਂ ਸ਼ਰਧਾਲੂਆਂ ਪ੍ਰਤੀ ਨਫ਼ਰਤ ਭਰੀ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਿਗਵਿਜੇ ਸਿੰਘ ਦਾ ਇਹ ਕਹਿਣਾ ਕਿ ਸ੍ਰੀ ਹਜ਼ੂਰ ਸਾਹਿਬ ਦੇ ਸਿੱਖ ਸ਼ਰਧਾਲੂਆਂ ਨਾਲ ਪੰਜਾਬ ਨੂੰ ਖਤਰਾ ਪੈਦਾ ਹੋ ਗਿਆ ਹੈ, ਇੱਕ ਗੈਰ ਜ਼ਿੰਮੇਵਾਰਾਨਾ ਟਿੱਪਣੀ ਹੈ। ਇਸ ਵਿੱਚੋਂ ਨਫ਼ਰਤ ਦੀ ਭਾਵਨਾ ਸਾਫ ਦਿੱਸਦੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸਖ਼ਤ ਲਹਿਜੇ ਵਿਚ ਆਖਿਆ ਕਿ ਭਾਰਤ ਦਾ ਹਰ ਨਾਗਰਿਕ ਬਰਾਬਰ ਅਧਿਕਾਰ ਰੱਖਦਾ ਹੈ ਅਤੇ ਸਿੱਖਾਂ ਨੂੰ ਨਿਸ਼ਾਨਾਂ ਬਣਾਇਆ ਜਾਣਾ ਬਰਦਾਸ਼ਤਯੋਗ ਨਹੀਂ।