ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ

By  Shanker Badra April 25th 2019 04:38 PM -- Updated: April 25th 2019 04:41 PM

ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ:ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਿਰਜਣਾ ਦਿਵਸ ਮੌਕੇ ਵੱਖ -ਵੱਖ ਥਾਵਾਂ ’ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ ਗਿਆਰ੍ਹਾਂ ਹਜ਼ਾਰ ਚਾਰ ਸੌ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਹੈ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੌਰਾਨ 12 ਅਪ੍ਰੈਲ ਤੋਂ 16 ਅਪ੍ਰੈਲ ਤੱਕ ਪੰਜਾਬ ਅੰਦਰ ਮਾਝਾ, ਦੁਆਬਾ ਤੇ ਮਾਲਵਾ ਜੋਨਾਂ ਦੇ ਨਾਲ-ਨਾਲ ਸਿੱਖ ਮਿਸ਼ਨ ਹਰਿਆਣਾ, ਉੱਤਰ ਪ੍ਰਦੇਸ਼, ਗੁਜਰਾਤ ਤੇ ਉਤਰਾਖੰਡ ਆਦਿ ਥਾਵਾਂ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤ ਪਾਨ ਕਰਕੇ ਪੰਥਕ ਪਰਿਵਾਰ ਦਾ ਹਿੱਸਾ ਬਣੀਆਂ ਹਨ। [caption id="attachment_287384" align="aligncenter" width="300"]  SGPC Khalsa Sajna Diwas Amrit Sanchar ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ[/caption] ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਦੇਖ-ਰੇਖ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਲਹਿਰ ਤਹਿਤ ਪ੍ਰਚਾਰ ਵਹੀਰਾਂ ਦੁਆਰਾ ਸੰਗਤਾਂ ਤੱਕ ਨਿਰੰਤਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ ਸਾਲ ਦੌਰਾਨ ਇਕ ਲੱਖ ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ।ਇਸ ਵਰ੍ਹੇ ਵੀ ਪ੍ਰਚਾਰਕ ਜਥਿਆਂ ਵੱਲੋਂ ਲਗਾਤਾਰ ਧਰਮ ਪ੍ਰਚਾਰ ਕੀਤਾ ਜਾ ਰਿਹਾ ਹੈ।ਖ਼ਾਲਸਾ ਸਾਜਣਾ ਦਿਵਸ ਸਬੰਧੀ ਅੰਮ੍ਰਿਤ ਸੰਚਾਰ ਸਮਾਗਮਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਝਾ ਜੋਨ ’ਚ ਵੱਖ-ਵੱਖ ਥਾਵਾਂ ’ਤੇ ਹੋਏ ਅੰਮ੍ਰਿਤ ਸੰਚਾਰ ਦੌਰਾਨ 2322 ਪ੍ਰਾਣੀ ਗੁਰੂ ਵਾਲੇ ਬਣੇ ਹਨ। [caption id="attachment_287385" align="aligncenter" width="300"]SGPC Khalsa Sajna Diwas Amrit Sanchar ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨpunjab[/caption] ਇਸੇ ਤਰ੍ਹਾਂ ਦੁਆਬਾ ਜੋਨ ਵਿਚ ਅੰਮ੍ਰਿਤ ਛਕਣ ਵਾਲੀਆਂ ਗਿਣਤੀ 5618 ਹੈ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਅਨੁਸਾਰ ਮਾਲਵਾ ਜੋਨ ਅੰਦਰ 2708 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ।ਜਦਕਿ ਸਿੱਖ ਮਿਸ਼ਨ ਹਰਿਆਣਾ ਵੱਲੋਂ 326, ਸਿੱਖ ਮਿਸ਼ਨ ਹਾਪੁੜ ਉਤਰਪ੍ਰਦੇਸ਼ ਵੱਲੋਂ 246, ਸਿੱਖ ਮਿਸ਼ਨ ਗੁਜਰਾਤ ਵੱਲੋਂ 51 ਅਤੇ ਸਿੱਖ ਮਿਸ਼ਨ ਉਤਰਾਖੰਡ ਵੱਲੋਂ 169 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ।ਜੌੜਾਸਿੰਘਾ ਅਨੁਸਾਰ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਹੋਏ ਇਨ੍ਹਾਂ ਅੰਮ੍ਰਿਤ ਸੰਚਾਰ ਸਮਾਗਮਾਂ ਤੋਂ ਇਲਾਵਾ ਵੀ ਇਸ ਸਾਲ ਵੱਖ ਵੱਖ ਥਾਵਾਂ ’ਤੇ ਗਰੁਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕੀਤੇ ਗਏ ਹਨ, ਜਿਨ੍ਹਾਂ ਵਿਚ ਹਜ਼ਾਰਾਂ ਸੰਗਤਾਂ ਗੁਰੂ ਲੜ ਲੱਗੀਆਂ ਹਨ।ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਲਗਾਤਾਰ ਜਾਰੀ ਹੈ ਅਤੇ ਇਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੰਡੀਗੜ੍ਹ : ਭਾਜਪਾ ਉਮੀਦਵਾਰ ਕਿਰਨ ਖੇਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕੱਢਿਆ ਰੋਡ ਸ਼ੋਅ ,ਅਨੂਪਮ ਖੇਰ ਨੇ ਪਤਨੀ ਲਈ ਮੰਗੀਆਂ ਵੋਟਾਂ -PTCNews

Related Post