SGPC ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

By  Shanker Badra June 29th 2021 05:01 PM -- Updated: June 29th 2021 05:02 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਸੀ।

SGPC ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾਂ ਹੀ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਅਤੇ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਲੰਗਰਾਂ ਅਤੇ ਇਲਾਜ਼ ਦੀ ਸਹੂਲਤ ਦਿੱਤੀ ਗਈ ਉਥੇ ਹੀ ਕੋਰੋਨਾ ਤੋਂ ਛੁਟਕਾਰੇ ਲਈ ਵੈਕਸੀਨ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ।

SGPC ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਲਗਾਏ ਗਏ ਜਿਸ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਦੂਸਰਾ ਕੈਂਪ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ, ਤਾਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਲੋਕ ਸੇਵਾ ਲਈ ਅੱਗੇ ਆ ਕੇ ਲੋਕਾਂ ਲਈ ਧਰਵਾਸ ਬਣੀ।

SGPC ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਕੋਰੋਨਾ ਵੈਕਸੀਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਸਹਾਇਤਾ ਲਈ ਪਹਿਲਾ ਕੋਵਿਡ ਕੇਅਰ ਕੇਂਦਰ ਖੋਲਣ ਦੇ ਨਾਲ-ਨਾਲ ਲੋੜਵੰਦਾਂ ਨੂੰ ਵੈਕਸੀਨ ਲਗਾਉਣ ਲਈ ਕੈਂਪਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਇਆ ਗਿਆ।

ਇਸ ਦੇ ਵਿਸਥਾਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਸਮੇਤ ਦਿੱਲੀ ਅਤੇ ਮੁਬੰਈ ਵਿਖੇ ਵੀ ਕੋਰੋਨਾ ਵੈਕਸੀਨ ਲਗਾਉਣ ਦੇ ਮੁਫ਼ਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਫਿਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕੁਝ ਦਿਨ ਜਾਰੀ ਰਹੇਗਾ। ਇਸ ਕੈਂਪ ਦੌਰਾਨ ਪਹਿਲੀ ਡੋਜ਼ ਲਗਵਾਉਣ ਵਾਲੇ ਲੋਕ ਦੂਜੀ ਡੋਜ਼ ਵੀ ਲਗਵਾ ਸਕਣਗੇ।

-PTCNews

Related Post