ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗਾਂ ਵਿਚ ਸ਼ਾਮਲ ਨਹੀਂ

By  Joshi April 9th 2018 04:41 PM -- Updated: April 28th 2018 05:56 PM

SGPC employees issue: ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗਾਂ ਵਿਚ ਸ਼ਾਮਲ ਨਹੀਂ – ਭਾਈ ਲੌਂਗੋਵਾਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗ ਕੀਤੇ ਗਏ ਮੁਲਾਜ਼ਮਾਂ ਵਿਚ ਸ਼ਾਮਲ ਨਹੀਂ ਹਨ। ਦਫਤਰ ਤੋਂ ਜਾਰੀ ਬਿਆਨ ਵਿਚ ਸ. ਲੌਂਗੋਵਾਲ ਨੇ ਕਿਹਾ ਕਿ ਕੱਢੇ ਗਏ ੫੨੩ ਮੁਲਾਜ਼ਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਸਬੰਧੀ ਫੈਸਲਾ ਸਮੁੱਚੀ ਅੰਤ੍ਰਿਗ ਕਮੇਟੀ ਨੇ ਸਰਬਸੰਮਤੀ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਤੋਂ ਪਹਿਲਾਂ ਕੰਟਰੈਕਟ ਦੇ ਆਧਾਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਇਸ  ਰਿਪੋਰਟ ਵਿਚ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਪਿਛਲੇ ੩-੪ ਸਾਲਾਂ ਤੋਂ ਠੇਕਾ ਅਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਰੇਕ ਤੋਂ ਬਾਅਦ ਅਗਲੇ ਸਾਲ ਲਈ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਾਇਰੈਕਟਰ, ਡਾਇਰੈਕਟੋਰੇਟ ਵਿਭਾਗ ਵੱਲੋਂ ਸਕੂਲਾਂ ਨੂੰ ਪੱਤਰ ਸਰਕੂਲੇਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਕੂਲਾਂ ਲਈ ਅਧਿਆਪਕ, ਕਲਰਕ, ਟੈਕਨੀਕਲ ਸਟਾਫ ਤੇ ਸੇਵਾਦਾਰਾਂ ਦੀਆਂ ੩੩੫ ਅਸਾਮੀਆਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਫਾਰਗ ਕੀਤੇ ਮੁਲਾਜ਼ਮ ਯੋਗਤਾ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਚਾਰਕ, ਢਾਡੀ ਅਤੇ ਧਾਰਮਿਕ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਾਰੀ ਹੈ। —PTC News

Related Post