SGPC ਵੱਲੋਂ ਭਗਵੰਤ ਮਾਨ ਦੇ ਵਿਆਹ ਮੌਕੇ ਪਾਲਕੀ ਸਾਹਿਬ ਦੀ ਸਵਾਰੀ ਵਾਲੀ ਗੱਡੀ ਦੀ ਤਲਾਸ਼ੀ ਲੈਣ 'ਤੇ ਇਤਰਾਜ਼

By  Ravinder Singh July 14th 2022 02:56 PM -- Updated: July 14th 2022 08:37 PM

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਵਾਲੀ ਗੱਡੀ ਦੀ ਤਲਾਸ਼ੀ ਲੈਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੀ ਵੀਡੀਓ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਪਹੁੰਚ ਚੁੱਕੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਤਲਾਸ਼ੀ ਲੈਣ ਦੇ ਮਾਮਲੇ ਵਿੱਚ ਹੁਣ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ। ਮੁੱਖ ਮੰਤਰੀ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਗਾਉਣ ਉਤੇ ਕਾਰਵਾਈ ਮੰਗੀ ਹੈ।

SGPC ਵੱਲੋਂ ਭਗਵੰਤ ਮਾਨ ਦੇ ਵਿਆਹ ਮੌਕੇ ਪਾਲਕੀ ਸਾਹਿਬ ਦੀ ਸਵਾਰੀ ਵਾਲੀ ਗੱਡੀ ਦੀ ਤਲਾਸ਼ੀ ਲੈਣ 'ਤੇ ਇਤਰਾਜ਼ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਤੇ ਮਹਿਮਾਨਨਿਵਾਜ਼ੀ ਨੂੰ ਠੇਸ ਪਹੁੰਚਾਈ ਗਈ ਹੈ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਹ ਮਾਮਲਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਸਮਾਗਮ ਸਮੇਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੱਡੀ ਨੂੰ ਰੋਕ ਕੇ ਜਾਂਚ ਕੀਤੀ ਜਾਂਦੀ ਹੈ।

SGPC ਵੱਲੋਂ ਭਗਵੰਤ ਮਾਨ ਦੇ ਵਿਆਹ ਮੌਕੇ ਪਾਲਕੀ ਸਾਹਿਬ ਦੀ ਸਵਾਰੀ ਵਾਲੀ ਗੱਡੀ ਦੀ ਤਲਾਸ਼ੀ ਲੈਣ 'ਤੇ ਇਤਰਾਜ਼ਇਸ ਨਾਲ ਗੁਰੂਆਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ। ਐਸਜੀਪੀਸੀ ਮੈਂਬਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਵਿਧਾਨਕ ਅਹੁਦੇ ਉਤੇ ਹਨ। ਜੇਕਰ ਮੁੱਖ ਮੰਤਰੀ ਪੰਜਾਬ ਅੰਦਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ ਇਹ ਮੰਦਭਾਗੀ ਘਟਨਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਾਉਣ 'ਤੇ ਕਾਰਵਾਈ ਮੰਗੀ ਹੈ।

ਇਹ ਵੀ ਪੜ੍ਹੋ : ਵੱਢੀ ਲੈਂਦੇ ਇੰਪਰੂਵਮੈਂਟ ਟਰੱਸਟ ਦਾ ਈਓ ਤੇ ਕਲਰਕ ਗ੍ਰਿਫ਼ਤਾਰ

Related Post