ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

By  Shanker Badra March 25th 2021 04:11 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ।

SGPC offices closed in support of farmers Bharat bandh call tomorrow : Bibi Jagir Kaur ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੈ ਅਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।

SGPC offices closed in support of farmers Bharat bandh call tomorrow : Bibi Jagir Kaur ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

ਉਨ੍ਹਾਂ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਵੀ ਇਥੇ ਹੀ ਇਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇਕ ਦਿਨ ਦੇ ਫ਼ਰਕ ਨਾਲ ਹੀ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ।

SGPC offices closed in support of farmers Bharat bandh call tomorrow : Bibi Jagir Kaur ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਅਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ। ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।

-PTCNews

Related Post