ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ

By  Shanker Badra January 9th 2019 03:51 PM

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ।

SGPC Pakistan leaving Pilgrims Passport submission Extended time
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ

ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 22 ਜਨਵਰੀ 2019 ਤੀਕ ਜਮ੍ਹਾਂ ਕਰਵਾ ਸਕਦੇ ਹਨ।

SGPC Pakistan leaving Pilgrims Passport submission Extended time
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ

ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ।ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।

-PTCNews

Related Post