SGPC ਵੱਲੋਂ ਸਾਲ 2020-21 ਲਈ ਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨ ਪਾਸ ਕੀਤੇ ਇਹ ਮਤੇ

By  Shanker Badra September 28th 2020 03:16 PM

SGPC ਵੱਲੋਂ ਸਾਲ 2020-21 ਲਈ ਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨ ਪਾਸ ਕੀਤੇ ਇਹ ਮਤੇ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸੱਕਤਰ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ 9 ਅਰਬ 81 ਕਰੋੜ 94 ਲੱਖ ,80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਵਲੋਂ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਬਜਟ ਪੇਸ਼ ਕੀਤਾ ਗਿਆ ਸੀ।

SGPC ਵੱਲੋਂ ਸਾਲ 2020-21 ਲਈਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨਪਾਸ ਕੀਤੇ ਇਹ ਮਤੇ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸਵੱਲੋਂ ਕੁੱਝ ਮਤੇ ਪਾਸ ਕੀਤੇ ਗਏ ਹਨ। ਜੰਮੂ -ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ ਦੀ ਨਿੰਦਾ ਕਰਦੇ ਹੋਏ ਭਾਰਤ ਸਰਕਾਰ ਨੂੰ ਮੁੜ ਤੋਂ ਪੰਜਾਬੀ ਭਾਸ਼ਾ ਨੂੰ ਸ਼ਮਿਲ ਕਰਨ ਦੀ ਮੰਗ , ਪੰਜਾਬ ਤੇ ਚੰਡੀਗੜ੍ਹ 'ਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਵਾਉਣ ਦੀ ਮੰਗ, ਜਨਰਲ ਇਜਲਾਸ ਵਲੋਂ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲਾਂ ਨੂੰ ਰੱਦ ਕਰਨ ਦੀ ਮੰਗ,ਸਮੂਹ ਸੰਸਦ ਮੈਂਬਰਾਂ ਨੂੰ ਖੇਤੀ ਬਿਲਾਂ ਵਿਰੁੱਧ ਆਵਾਜ਼ ਉਠਾ ਕੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਗਈ ਹੈ।

SGPC ਵੱਲੋਂ ਸਾਲ 2020-21 ਲਈਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨਪਾਸ ਕੀਤੇ ਇਹ ਮਤੇ

ਪਾਕਿਸਤਾਨ ਅੰਦਰ ਇਤਿਹਾਸਿਕ ਗੁਰੂਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਹੋਂਦ ਖ਼ਤਮ ਕੀਤੇ ਜਾਣ ਅਤੇ ਉਨ੍ਹਾਂ 'ਤੇ ਨਜਾਇਜ ਕਬਜ਼ਿਆਂ ਦਾ ਮਾਮਲਾ ਪਾਕਿਸਤਾਨ ਸਰਕਾਰ ਪਾਸ ਕੂਟਨਿਤਿਕ ਪੱਧਰ 'ਤੇ ਉਠਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗਕੀਤੀ ਗਈ ਹੈ। ਭਾਰਤ ਸਰਕਾਰ ਪਾਸੋ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਲਈ ਲਾਜ਼ਮੀ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਯਾਤਰਾ ਪ੍ਰੀਕਿਰਿਆ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ।

SGPC ਵੱਲੋਂ ਸਾਲ 2020-21 ਲਈਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨਪਾਸ ਕੀਤੇ ਇਹ ਮਤੇ

ਉਤਰਾਖੰਡ, ਸਿੱਕਮ ਅਤੇ ਉੜੀਸਾ ਵਿਖੇ ਸਥਿਤ ਗੁਰੂ ਸਾਹਿਬਾਨਾਂ ਨਾਲ ਸਬੰਧਿਤ ਇਤਿਹਾਸਿਕ ਗੁਰੂਦੁਆਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਪਿਛਲੇ ਲੰਬੇ ਸਮੇਂ ਤੋਂ ਟਾਡਾ ਅਤੇ ਹੋਰ ਕਾਲੇ ਕਨੂੰਨਾਂ ਤਹਿਤ ਜੇਲਾਂ 'ਚ ਨਜਰਬੰਦ ਸਾਰੇ ਸਿੱਖਾਂ ਦੀ ਰਿਹਾਈ ਅਤੇ ਯੂਏਪੀਏ ਦੀ ਦੁਰਵਰਤੋਂ 'ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਕੋਰੋਨਾ ਦੌਰਾਨ ਲੋੜਵੰਦਾਂ ਦੀ ਮਦਦ ਲਈ ਸੇਵਾ ਕਾਰਜ ਕਰਨ ਵਾਲੀਆਂ ਸਿੱਖ ਸੰਸਥਾਵਾਂ ਦੇ ਕਾਰਜਾਂ ਦੀ ਸ਼ਲਾਘਾ ਅਤੇ ਕੋਰੋਨਾ ਦੇ ਖਾਤਮੇ ਦੀ ਅਰਦਾਸ ਕੀਤੀ ਗਈ ਹੈ।

SGPC ਵੱਲੋਂ ਸਾਲ 2020-21 ਲਈਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨਪਾਸ ਕੀਤੇ ਇਹ ਮਤੇ

ਇਸ ਦੇ ਇਲਾਵਾ ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬਾਨ, ਸਿੱਖ ਯੋਧਿਆਂ, ਗੁਰਬਾਣੀ, ਸਿੱਖ ਇਤਿਹਾਸ ਆਦਿ ਸਬੰਧੀ ਵਿਵਾਦਿਤ ਪੋਸਟਾਂ 'ਤੇ ਸਖਤੀ ਨਾਲ ਰੋਕ ਲਗਾਉਣ ਦੀ ਭਾਰਤ ਸਰਕਾਰ ਨੂੰ ਅਪੀਲਕੀਤੀ ਗਈ ਹੈ। ਕਾਨੂੰਨ ਦੀ ਧਾਰਾ 295 ਏ ਤਹਿਤ ਦਿੱਤੀ ਜਾਣ ਵਾਲੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੀ ਮੰਗ ਤਾਂ ਜੋ ਕੋਈ ਵੀ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ। ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਕੁੱਝ ਕਰਮਚਾਰੀਆਂ ਵਲੋਂ ਗੈਰ ਜਿੱਮੇਵਾਰਨ ਢੰਗ ਨਾਲ ਕੀਤੀਆਂ ਬੇਨਿਯਮੀਆਂ ਲਈ ਸਮੁੱਚੇ ਖਾਲਸਾ ਪੰਥ ਤੋਂ ਖਿਮਾ ਯਾਚਨਾ ਮੰਗੀ ਗਈ ਹੈ।

SGPC ਵੱਲੋਂ ਸਾਲ 2020-21 ਲਈਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨਪਾਸ ਕੀਤੇ ਇਹ ਮਤੇ

ਇਸ ਦੌਰਾਨ ਸ੍ਰੀ ਦਮਦਮਾ ਸਾਹਿਬ ਵਿਖੇ ਲੜਕੀਆਂ ਦੇ ਕਾਲਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਐਲਾਨ ਕੀਤਾ ਗਿਆ ਹੈ। ਕਾਲਜ 'ਚ ਧਾਰਮਿਕ ਸਿੱਖਿਆ ਲਾਜ਼ਮੀਕੀਤੀ ਗਈ ਹੈ। ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਮਦਮਾ ਸਾਹਿਬ ਵਿਖੇ ਕਾਲਜ 'ਚ 10 ਪ੍ਰਤੀਸ਼ਤ ਕੋਟਾ ਰਾਗੀਆਂ , ਢਾਡੀਆਂ, ਪ੍ਰਚਾਰਕਾਂ , ਗ੍ਰੰਥੀਆਂ ਅਤੇ ਆਖੰਡ ਪਾਠੀਆਂ ਦੀਆਂ ਧੀਆਂ ਲਈ ਅਤੇ 5 ਪ੍ਰਤੀਸ਼ਤ ਕੋਟਾ ਆਰਥਿਕ ਪੱਖੋਂ ਕਮਜੋਰ ਗੁਰਸਿੱਖ ਪਰਿਵਾਰਾਂ ਦੀਆਂ ਧੀਆਂ ਲਈ ਰਾਖਵਾਂ ਰੱਖਣ ਦਾ ਐਲਾਨ ਕੀਤਾ ਗਿਆ ਹੈ। ਹੋਸਟਲ ਦੀਆਂ 200 ਸੀਟਾਂ ਵਿਚ ਖਾਣਾ ਮੁਫ਼ਤ ਦਿੱਤਾ ਜਾਵੇਗਾ।

SGPC ਵੱਲੋਂ ਸਾਲ 2020-21 ਲਈਸਾਲਾਨਾ ਬਜਟ ਪਾਸ, ਬਜਟ ਇਜਲਾਸ ਦੌਰਾਨਪਾਸ ਕੀਤੇ ਇਹ ਮਤੇ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਜਗਤਾਰ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ , ਗਿਆਨੀ ਹਰਮਿਤਰ ਸਿੰਘ ਸਮੇਤ 5 ਸਿੰਘ ਸਾਹਿਬਾਨ ਹਾਜ਼ਿਰ ਹਨ। ਇਸ ਦੇ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਮੌਜੂਦ ਹਨ।

-PTCNews

Related Post