ਲੋਕ ਸਭਾ ਚੋਣਾਂ 2019 : SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕੱਤਰ ਡਾਕਟਰ ਰੂਪ ਸਿੰਘ ਨੇ ਪਾਈ ਵੋਟ

By  Shanker Badra May 19th 2019 04:03 PM -- Updated: May 19th 2019 04:45 PM

ਲੋਕ ਸਭਾ ਚੋਣਾਂ 2019 : SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕੱਤਰ ਡਾਕਟਰ ਰੂਪ ਸਿੰਘ ਨੇ ਪਾਈ ਵੋਟ:ਲੌਂਗੋਵਾਲ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ।

SGPC President Bhai Gobind Singh Longowal And Dr. Roop Singh vote
ਲੋਕ ਸਭਾ ਚੋਣਾਂ 2019 : SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕੱਤਰ ਡਾਕਟਰ ਰੂਪ ਸਿੰਘ ਨੇ ਪਾਈ ਵੋਟ

ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਹਿੱਸਾ ਦੀਆਂ ਖਬਰਾਂ ਮਿਲੀਆਂ ਹਨ।

SGPC President Bhai Gobind Singh Longowal And Dr. Roop Singh vote
ਲੋਕ ਸਭਾ ਚੋਣਾਂ 2019 : SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕੱਤਰ ਡਾਕਟਰ ਰੂਪ ਸਿੰਘ ਨੇ ਪਾਈ ਵੋਟ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਜੱਦੀ ਪਿੰਡ ਲੌਂਗੋਵਾਲ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ।ਭਾਈ ਲੌਂਗੋਵਾਲ ਨੇ ਆਪਣੀ ਪਤਨੀ ਅਮਰਪਾਲ ਕੌਰ, ਬੇਟੀ ਗੁਰਮਨ ਕੌਰ ਅਤੇ ਬੇਟਾ ਨਵ ਇੰਦਰਪ੍ਰੀਤ ਸਿੰਘ ਲੌਂਗੋਵਾਲ ਸਮੇਤ ਲੌਂਗੋਵਾਲ ਦੇ ਵਾਰਡ ਨੰਬਰ ਇੱਕ ਵਿਚ ਸਥਿਤ ਮਿਉਂਸਪਲ ਕਮੇਟੀ ਦੇ ਚੋਣ ਬੂਥ 'ਤੇ ਪੁੱਜ ਕੇ ਵੋਟ ਪਾਈ ਹੈ।ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ।

 SGPC President Bhai Gobind Singh Longowal And Dr. Roop Singh vote
ਲੋਕ ਸਭਾ ਚੋਣਾਂ 2019 : SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕੱਤਰ ਡਾਕਟਰ ਰੂਪ ਸਿੰਘ ਨੇ ਪਾਈ ਵੋਟ

ਹੋਰ ਖਬਰਾਂ: ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ ‘ਚ ਪਾਈ ਵੋਟ

ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

-PTCNews

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post