ਖ਼ਾਲਸਾ ਸਾਜਣਾ ਦਿਵਸ ਮੌਕੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

By  Shanker Badra April 12th 2021 05:41 PM -- Updated: April 12th 2021 05:42 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ।

SGPC President Bibi Jagir Kaur Congratulations the Sangat on Khalsa Sajna Divas 2021 ਖ਼ਾਲਸਾ ਸਾਜਣਾ ਦਿਵਸ ਮੌਕੇ SGPC ਪ੍ਰਧਾਨਬੀਬੀ ਜਗੀਰ ਕੌਰ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

ਪੜ੍ਹੋ ਹੋਰ ਖ਼ਬਰਾਂ : ਮਸ਼ਹੂਰ ਪੰਜਾਬੀ ਕਲਾਕਾਰ ਸਤੀਸ਼ ਕੌਲ ਦਾ ਕੋਰੋਨਾ ਕਾਰਨ ਹੋਇਆ ਦੇਹਾਂਤ

ਗੁਰੂ ਜੀ ਦੁਆਰਾ 1699 ਈ. ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਜੁੜਿਆ। ਖ਼ਾਲਸਾ ਪੰਥ ਦੀ ਸਾਜਣਾ ਨਾਲ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਗਿਆ।

SGPC President Bibi Jagir Kaur Congratulations the Sangat on Khalsa Sajna Divas 2021 ਖ਼ਾਲਸਾ ਸਾਜਣਾ ਦਿਵਸ ਮੌਕੇ SGPC ਪ੍ਰਧਾਨਬੀਬੀ ਜਗੀਰ ਕੌਰ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੀ ਸੰਗਤ ਨੂੰ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ `ਤੇ ਚੱਲਦਿਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

SGPC President Bibi Jagir Kaur Congratulations the Sangat on Khalsa Sajna Divas 2021 ਖ਼ਾਲਸਾ ਸਾਜਣਾ ਦਿਵਸ ਮੌਕੇ SGPC ਪ੍ਰਧਾਨਬੀਬੀ ਜਗੀਰ ਕੌਰ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

ਪੜ੍ਹੋ ਹੋਰ ਖ਼ਬਰਾਂ : ਕੀ ਦਿੱਲੀ 'ਚ ਲੱਗੇਗਾ ਲਾਕਡਾਊਨ , ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤਾ ਇਹ ਬਿਆਨ   

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਸਮਾਗਮਾਂ ਸਮੇਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

-PTCNews

Related Post