SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ

By  Shanker Badra May 21st 2021 02:48 PM -- Updated: May 21st 2021 03:02 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ਼ ਲਈ ਪਾਏ ਯੋਗਦਾਨ ਅਤੇ ਸਮਾਜ ਦੀ ਸੇਵਾ ਕਰਨ 'ਤੇ ਸਨਮਾਨਿਤ ਕੀਤਾ ਗਿਆ ਹੈ।

SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ

ਬੀਬੀ ਜਗੀਰ ਕੌਰ ਵੱਲੋਂ ਕੋਵਿਡ -19 ਮਹਾਂਮਾਰੀ ਦੌਰਾਨਲੋੜਵੰਦਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਤਸ਼ਾਹਤ ਕਰਨ ਲਈ ਅਤੇ ਅਟੱਲ ਵਚਨਬੱਧਤਾ ਨੂੰ ਪ੍ਰਮਾਣਤ ਕਰਨ ਲਈ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਨੇ ਸਰਟੀਫਿਕੇਟ ਜਾਰੀ ਕਰਦਿਆਂਬੀਬੀ ਜਗੀਰ ਕੌਰ ਨੂੰ ਵਿਸ਼ੇਸ਼ਸਨਮਾਨਿਤ ਕੀਤਾ ਹੈ। ਜੋ ਮਨੁੱਖਤਾ ਦੇ ਦੁੱਖਾਂ ਨੂੰ ਘਟਾਉਣ ਲਈ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਸਮਾਜ ਦੀ ਸੇਵਾ ਕਰਨ ਦੀ ਵਚਨਬੱਧਤਾ ਹਨ।

SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ

ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਇਲਾਜ਼ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।

SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ

ਦੱਸ ਦੇਈਏ ਕਿ  ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ,ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਅਤੇ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ,ਜਿੱਥੇ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

-PTCNews

Related Post