SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

By  Shanker Badra January 22nd 2021 05:55 PM

ਅੰਮ੍ਰਿਤਸਰ : ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ।

ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

SGPC President Bibi Jagir Kaur wrote a letter to the Prime Minister of Pakistan Imran Khan SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਗਵਰਨਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਾਕਿਸਤਾਨ ਦੇ ਪਹਿਲੇ ਦਸਤਾਰਧਾਰੀ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਪਿਸ਼ਾਵਰ ਜ਼ੇਲ੍ਹ ਵਿੱਚੋਂ ਫੋਨ ’ਤੇ ਧਮਕੀ ਮਿਲੀ ਹੈ, ਜੋ ਮੰਦਭਾਗੀ ਗੱਲ ਹੈ।

SGPC President Bibi Jagir Kaur wrote a letter to the Prime Minister of Pakistan Imran Khan SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਘੱਟਗਿਣਤੀ ਵਿਚ ਮੌਜੂਦ ਹਨ ਅਤੇ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸ. ਹਰਮੀਤ ਸਿੰਘ ਜਿਸ ਦੇ ਭਰਾ ਦਾ ਬੀਤੇ ’ਚ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।

SGPC President Bibi Jagir Kaur wrote a letter to the Prime Minister of Pakistan Imran Khan SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਗਵਰਨਰ ਨੂੰ ਇਸ ਮਾਮਲੇ ਵਿਚ ਸੰਜੀਦਗੀ ਨਾਲ ਦਖ਼ਲ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿੱਖ ਐਂਕਰ ਸ. ਹਰਮੀਤ ਸਿੰਘ ਨਾਲ ਨਿਆਂ ਕੀਤਾ ਜਾਵੇ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

-PTCNews

Related Post