SGPC ਦੇ ਪ੍ਰਧਾਨ ਧਾਮੀ ਨੇ ਸਾਬਕਾ ਮੈਂਬਰ ਭਗਵੰਤ ਸਿੰਘ ਦੇ ਅਕਾਲ ਚਲਾਣਏ 'ਤੇ ਦੁੱਖ ਕੀਤਾ ਸਾਂਝਾ

By  Pardeep Singh January 27th 2022 03:27 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪ੍ਰਿੰਸੀਪਲ ਭਗਵੰਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਪ੍ਰਧਾਨ ਵੀ ਰਹੇ ਹਨ।Advocate Harjinder Singh Dhami is new SGPC president; know more

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਿੰਸੀਪਲ ਭਗਵੰਤ ਸਿੰਘ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਭਗਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਜਿਥੇ ਧਰਮ ਪ੍ਰਚਾਰ ਸੇਵਾਵਾਂ ਨਿਭਾਈਆਂ, ਉਥੇ ਹੀ ਗੁਰਦੁਆਰਾ ਪ੍ਰਬੰਧਾਂ ਦੀ ਬੇਹਤਰੀ ਲਈ ਵੀ ਕਾਰਜ ਕੀਤੇ। ਉਨ੍ਹਾਂ ਪ੍ਰਿੰਸੀਪਲ ਭਗਵੰਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

SGPC ਦੇ ਸਕੂਲਾਂ ’ਚ ਬੱਚਿਆਂ ਦੀ ਸਵੇਰ ਦੀ ਸਭਾ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਜਾਵੇਗੀ : ਮੁੱਖ ਸਕੱਤਰ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣੇ ਉੱਤੇ ਅਫ਼ਸੋਸ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ:ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਚਰਨਜੀਤ ਸਿੰਘ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

-PTC News

Related Post