ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਰਨ ਬੇਦੀ ਵੱਲੋਂ ਸਿੱਖਾਂ ਪ੍ਰਤੀ ਕੀਤੀ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

By  Riya Bawa June 15th 2022 03:34 PM

ਅੰਮ੍ਰਿਤਸਰ- ਸਾਬਕਾ ਆਈਪੀਐਸ ਅਫ਼ਸਰ ਕਿਰਨ ਬੇਦੀ ਵੱਲੋਂ ਸਿੱਖਾਂ ਪ੍ਰਤੀ ਕੀਤੀ ਗਈ ਟਿੱਪਣੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸਬਦਾਂ ਵਿਚ ਨਿੰਦਾ ਕੀਤੀ ਹੈ।

Harjinder Singh Dhami

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਨ ਬੇਦੀ ਨੂੰ ਸਿੱਖ ਇਤਿਹਾਸ ਪੜਨਾ ਚਾਹੀਦਾ ਹੈ ਤਾਂ ਜੋ ਉਸ ਨੂੰ ਪਤਾ ਲਗ ਸਕੇ ਕਿ ਅਬਦਾਲੀ ਦੇ ਰਾਜ ਸਮੇਂ ਜਦੋਂ ਧਾੜਵੀ ਹਿੰਦੋਸਤਾਨ ’ਤੇ ਹਮਲਾ ਕਰਕੇ ਇਥੋਂ ਦਾ ਕੀਮਤੀ ਸਮਾਨ ਅਤੇ ਔਰਤਾਂ ਨੂੰ ਗਜਨੀ ਦੇ ਬਜ਼ਾਰਾਂ ਵਿਚ ਵੇਚਣ ਲਈ ਲੁੱਟ ਕੇ ਲੈ ਜਾਂਦੇ ਸਨ ਤਾਂ ਲੋਕਾਂ ਦੀ ਰਖਵਾਲੀ ਲਈ ਸਦਾ ਤੱਤਪਰ ਰਹਿਣ ਵਾਲੇ ਸਿੰਘ ਰਾਤ 12 ਵਜੇ ਧਾੜਵੀਆਂ ’ਤੇ ਹਮਲਾ ਕਰਕੇ ਲੁੱਟ ਦਾ ਸਮਾਨ ਅਤੇ ਔਰਤਾਂ ਨੂੰ ਛੁੱਡਵਾ ਕੇ ਉਨ੍ਹਾਂ ਦੇ ਘਰੋ-ਘਰੀ ਪਹੁੰਚਾਉਂਦੇ ਸਨ।

 SGPC, Kiran Bedi, Sikhs, Punjabi news, Advocate Harjinder Singh Dhami

ਉਨ੍ਹਾਂ ਕਿਹਾ ਕਿ ਕਿਰਨ ਬੇਦੀ ਦਾ ਮੂਲ ਪੰਜਾਬ ਨਾਲ ਜੁੜਦਾ ਹੈ ਇਸ ਲਈ ਇਸ ਨੂੰ ਸਿੱਖਾਂ ਦੇ ਇਤਿਹਾਸ ਬਾਰੇ ਸਮਝ ਹੋਣੀ ਚਾਹੀਦੀ ਹੈ। ਪਰ ਕਿਰਨ ਬੇਦੀ ਦੀ ਸਿੱਖਾਂ ਬਾਰੇ ਕੀਤੀ ਟਿੱਪਣੀ ਹੈਰਾਨੀਜਨਕ ਤੇ ਸ਼ਰਮਨਾਕ ਹੈ, ਜਿਸ ਨੇ ਪੂਰੀ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ ਤਾਂ ਜੋ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

SGPC

-PTC News

Related Post