SGPC ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੀ 25 ਮਈ ਤੋਂ ਹੋਵੇਗੀ ਸ਼ੁਰੂਆਤ

By  Shanker Badra May 22nd 2019 04:16 PM -- Updated: May 22nd 2019 04:17 PM

SGPC ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੀ 25 ਮਈ ਤੋਂ ਹੋਵੇਗੀ ਸ਼ੁਰੂਆਤ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦਾ ਮੰਤਵ ਢਾਡੀ ਅਤੇ ਕਵੀਸ਼ਰੀ ਕਲਾ ਪ੍ਰਤੀ ਸਿੱਖ ਨੌਜੁਆਨੀ ਅੰਦਰ ਉਤਸ਼ਾਹ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਘਰ ਦੀ ਸ਼ਾਨਾਮੱਤੀ ਪ੍ਰੰਪਰਾ ਸੰਭਾਲੀ ਹੋਈ ਹੈ।ਢਾਡੀ ਜਗਤ ਅੰਦਰ ਗਿਆਨੀ ਸੋਹਣ ਸਿੰਘ ਸੀਤਲ ਅਤੇ ਕਵੀਸ਼ਰੀ ਕਲਾ ਵਿਚ ਗਿਆਨੀ ਜੋਗਾ ਸਿੰਘ ਜੋਗੀ ਸਮੇਤ ਅਨੇਕਾਂ ਸਿਰਕੱਢ ਜਥਿਆਂ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਵਰਤਮਾਨ ਸਮੇਂ ਅੰਦਰ ਇਸ ਸਿੱਖ ਕਲਾ ਨੂੰ ਹੋਰ ਨਿਖਾਰਨ ਦੇ ਨਜ਼ਰੀਏ ਤੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ ਜਾ ਰਹੇ ਹਨ।

Rashmi prize Dadi and Kavishari Competitions 25 May Will start SGPC ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੀ 25 ਮਈ ਤੋਂ ਹੋਵੇਗੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਢਾਡੀ ਤੇ ਕਵੀਸ਼ਰੀ ਦੇ ਜੋਨਲ ਮੁਕਾਬਲਿਆਂ ਦੀ ਸ਼ੁਰੂਆਤ ਮਾਝਾ ਜੋਨ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ 25 ਤੇ 26 ਮਈ ਨੂੰ ਹੋਵੇਗੀ।ਇਸੇ ਤਰ੍ਹਾਂ ਮਾਲਵਾ ਜੋਨ ਦੇ ਮੁਕਾਬਲੇ 30 ਤੇ 31 ਮਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ (ਲੁਧਿਆਣਾ) ਵਿਖੇ ਹੋਣਗੇ, ਜਦਕਿ ਦੁਆਬਾ ਜੋਨ ਦੇ ਮੁਕਾਬਲੇ 10 ਤੇ 11 ਜੂਨ ਨੂੰ ਗੁਰਦੁਆਰਾ ਸਾਹਿਬ ਸ਼ਹੀਦਾਂ ਲੱਧੇਵਾਲ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਰੱਖੇ ਗਏ ਹਨ।ਡਾ. ਰੂਪ ਸਿੰਘ ਅਨੁਸਾਰ ਜੋਨਲ ਮੁਕਾਬਲਿਆਂ ਵਿੱਚ ਪਹਿਲਾ ਇਨਾਮ 21 ਹਜ਼ਾਰ ਰੁਪਏ, ਦੂਜਾ ਇਨਾਮ 15 ਹਜ਼ਾਰ ਰੁਪਏ ਤੇ ਤੀਜਾ ਇਨਾਮ 10 ਹਜ਼ਾਰ ਰੁਪਏ ਰੱਖਿਆ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਜਥਿਆਂ ਦੇ ਮੁੱਖ ਮੁਕਾਬਲੇ ਸ਼ਤਾਬਦੀ ਸਮਾਗਮਾਂ ਮੌਕੇ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣਗੇ।ਮੁੱਖ ਮੁਕਾਬਲਿਆਂ ਵਿਚ ਪਹਿਲਾ ਸਥਾਨ ’ਤੇ ਆਉਣ ਵਾਲੇ ਜਥੇ ਨੂੰ 1 ਲੱਖ ਰੁਪਏ, ਦੂਜੇ ਸਥਾਨ ਵਾਲੇ ਨੂੰ 75 ਹਜ਼ਾਰ ਰੁਪਏ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ।

Rashmi prize Dadi and Kavishari Competitions 25 May Will start SGPC ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੀ 25 ਮਈ ਤੋਂ ਹੋਵੇਗੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਲਈ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ 23 ਮਈ, ਗੁਰਦੁਆਰਾ ਸ੍ਰੀ ਟਾਹਲੀਆਣਾ ਰਾਏਕੋਟ ਵਿਖੇ 28 ਮਈ ਅਤੇ ਗੁਰਦੁਆਰਾ ਸਾਹਿਬ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ 8 ਜੂਨ ਤੱਕ ਐਂਟਰੀਆਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਦੇਖ-ਰੇਖ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਕਰ ਰਹੇ ਹਨ ਅਤੇ ਜੱਜਮੈਂਟ ਲਈ ਯੂਨੀਵਰਸਿਟੀਆਂ ਤੋਂ ਇਤਿਹਾਸਕਾਰਾਂ ਦੇ ਨਾਲ-ਨਾਲ ਨਾਮਵਰ ਢਾਡੀ ਤੇ ਕਵੀਸ਼ਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਪ੍ਰਤੀ ਜਥਿਆਂ ਅੰਦਰ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਐਂਟਰੀਆਂ ਪੁੱਜ ਰਹੀਆਂ ਹਨ।

-PTCNews

Related Post