SGPC ਵੱਲੋਂ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਲਈ ਸੱਦਾ

By  Shanker Badra August 2nd 2019 08:15 PM

SGPC ਵੱਲੋਂ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਲਈ ਸੱਦਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ।

SGPC Punjab Governor V.P. Singh Badnore international nagar Kirtan Invitation to join
SGPC ਵੱਲੋਂ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਲਈ ਸੱਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ ਇਸ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ 8 ਅਗਸਤ ਨੂੰ ਨਗਰ ਕੀਰਤਨ ਦੇ ਚੰਡੀਗੜ੍ਹ ਦਾਖਲ ਹੋਣ ਸਮੇਂ ਇਸ ਦਾ ਹਿੱਸਾ ਬਣਨ। ਗਵਰਨਰ ਪੰਜਾਬ ਨੂੰ ਭਾਈ ਲੌਂਗੋਵਾਲ ਦਾ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਦਿੱਤਾ।

SGPC Punjab Governor V.P. Singh Badnore international nagar Kirtan Invitation to join
SGPC ਵੱਲੋਂ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਲਈ ਸੱਦਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਆਗੂ , ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨ. ਕੇ. ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ

ਦੱਸ ਦੇਈਏ ਕਿ ਵੀਪੀ ਸਿੰਘ ਬਦਨੌਰ ਨੂੰ ਮਿਲੇ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਤੇ ਸਕੱਤਰ ਅਵਤਾਰ ਸਿੰਘ ਸੈਂਪਲਾ ਸ਼ਾਮਲ ਸਨ। ਅਵਤਾਰ ਸਿੰਘ ਸੈਂਪਲਾ ਅਨੁਸਾਰ ਗਵਰਨਰ ਪੰਜਾਬ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗਵਰਨਰ ਬਦਨੌਰ ਨੇ ਨਗਰ ਕੀਰਤਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ ਹੈ।

-PTCNews

Related Post