ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ ਜਸਟਿਨ ਟਰੂਡੋ ਦਾ ਸਵਾਗਤ -ਭਾਈ ਲੌਂਗੋਵਾਲ

By  Joshi February 18th 2018 05:46 PM

SGPC ready for Justin Trudeau welcome in Punjab: ਕੈਨੇਡੀਅਨ ਪ੍ਰਧਾਨ ਮੰਤਰੀ ਦੀ ਆਮਦ ਸਮੇਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ: ਸਮੁੱਚੀ ਮਾਨਵਤਾ ਲਈ ਰੂਹਾਨੀਅਤ ਦੇ ਕੇਂਦਰ ਵਜੋਂ ਮਸ਼ਹੂਰ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ੨੧ ਫ਼ਰਵਰੀ ਨੂੰ ਨਤਮਸਤਕ ਹੋਣ ਲਈ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਜ਼ੋਰ ਤਿਆਰੀਆਂ ਕਰ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਜਿਥੇ ਸ਼੍ਰੋਮਣੀ ਕਮੇਟੀ ਦੇ ਆਹਲਾ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਇਕੱਤਰਤਾ ਕੀਤੀ ਉਥੇ ਹੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। SGPC ready for Justin Trudeau welcome in Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਆਦੇਸ਼ ਕੀਤਾ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਜਿਸ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਜਿਥੇ ਵੀ ਡਿਊਟੀ ਲਗਾਈ ਜਾਵੇ, ਹਰ ਮੁਲਾਜ਼ਮ ਉਸ ਨੂੰ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਨ ਟਰੂਡੋ ਦੇ ਸਵਾਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਉਂਤਬੰਦੀ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਜਾਣਕਾਰੀ ਵੀ ਪ੍ਰਾਪਤ ਕੀਤੀ। SGPC ready for Justin Trudeau welcome in Punjabਇਸ ਮੌਕੇ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜਿਥੇ ਉਨ੍ਹਾਂ ਦਾ ਆਪਣਾ ਸੁਰੱਖਿਆ ਦਸਤਾ ਅਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣਗੇ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਕਰਮਚਾਰੀ ਇਕ ਨਿਰਧਾਰਤ ਵਰਦੀ ਵਿਚ ਹੋਣਗੇ ਅਤੇ ਖ਼ਾਸ ਕਰਕੇ ਉਨ੍ਹਾਂ ਨੂੰ ਕੇਸਰੀ ਦਸਤਾਰ ਸਜਾਉਣ ਲਈ ਕਿਹਾ ਗਿਆ ਹੈ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਉਸ ਦਿਨ ਨੀਲੇ ਰੰਗ ਦੀਆਂ ਦਸਤਾਰਾਂ ਸਜਾਉਣਗੇ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾ ਅਕਾਲੀ ਸਰਕਾਰ ਸਮੇਂ ਬਣਾਏ ਗਏ ਪਲਾਜ਼ਾ ਵਿਖੇ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ। —PTC News

Related Post