ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2017 ਦਾ ਨਤੀਜਾ ਜਾਰੀ,ਅੱਵਲ ਆਏ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਵਜ਼ੀਫੇ :ਡਾ. ਰੂਪ ਸਿੰਘ

By  Shanker Badra May 5th 2018 07:04 PM

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2017 ਦਾ ਨਤੀਜਾ ਜਾਰੀ,ਅੱਵਲ ਆਏ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਵਜ਼ੀਫੇ :ਡਾ. ਰੂਪ ਸਿੰਘ:ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਾਲ 2017 ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਕੀਤਾ।ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਲ 2017 ਦੌਰਾਨ ਵੱਖ-ਵੱਖ ਸਕੂਲਾਂ/ਕਾਲਜਾਂ ਦੇ 48316 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਦਿੱਤੀ ਸੀ,ਜਿਨ੍ਹਾਂ ਵਿੱਚੋਂ 17150 ਵਿਦਿਆਰਥੀ ਸਫਲਤਾ ਪੂਰਵਕ ਪਾਸ ਹੋਏ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 658 ਵਿਦਿਆਰਥੀਆਂ ਨੇ ਮੈਰਿਟ ਵਿਚ ਆ ਕੇ ਵਜੀਫੇ ਹਾਸਲ ਕੀਤੇ ਹਨ।ਡਾ. ਰੂਪ ਸਿੰਘ ਨੇ ਕਿਹਾ ਕਿ ਇਨ੍ਹਾਂ 658 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1367800 ਰੁਪਏ ਦੀ ਰਾਸ਼ੀ ਵਜੀਫੇ ਵਜੋਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਅਤੇ ਨੌਜੁਆਨਾਂ ਨੂੰ ਗੁਰ ਇਤਿਹਾਸ,ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਦੇ ਮਨਸ਼ੇ ਨਾਲ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਜੋ ਨਿਰੰਤਰ ਜਾਰੀ ਰਹਿਣਗੇ।ਉਨ੍ਹਾਂ ਵਜੀਫੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਚਾਰ ਦਰਜਿਆਂ ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਤਿੰਨ ਦਰਜਿਆਂ ਦੇ ਪਹਿਲੇ ਸਥਾਨ ਲੜਕੀਆਂ ਨੇ ਹਾਸਲ ਕੀਤੇ ਹਨ,ਜਦਕਿ ਚੌਥੇ ਦਰਜੇ ਵਿਚ ਪਹਿਲਾ ਸਥਾਨ ਇੱਕ ਹਿੰਦੂ ਪਰਿਵਾਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤਾ ਹੈ।ਵਿਸਥਾਨ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲੇ ਦਰਜੇ ਵਿੱਚੋਂ ਬਾਬਾ ਹਾਕਮ ਸਿੰਘ ਮੈਮੋਰੀਅਲ ਸਕੂਲ ਦਸਮੇਸ਼ ਨਗਰ ਅੰਮ੍ਰਿਤਸਰ ਦੀ ਵਿਦਿਆਰਥਣ ਅਨਮੋਲਦੀਪ ਕੌਰ ਨੇ 84.5% ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਪਹਿਲੇ ਦਰਜੇ ਵਿਚ ਹੀ ਦੂਸਰਾ ਸਥਾਨ ਇਸੇ ਸਕੂਲ਼ ਦੀ ਹੀ ਅਮਨਦੀਪ ਕੌਰ ਨੇ ਹਾਸਲ ਕੀਤਾ,ਜਦਕਿ ਤੀਸਰਾ ਸਥਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਛੇਹਰਟਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੂਸਰੇ ਦਰਜੇ ਵਿੱਚੋਂ ਪਹਿਲਾ ਸਥਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਛੇਹਰਟਾ ਦੀ ਬੱਚੀ ਸਰਗੁਨਮੀਤ ਕੌਰ ਨੇ 88.5% ਅੰਕ ਲੈ ਕੇ ਪ੍ਰਾਪਤ ਕੀਤਾ ਹੈ।ਦੂਸਰੇ ਸਥਾਨ ਤੇ ਤਿੰਨ ਵਿਦਿਆਰਥੀ ਰਹੇ,ਜਿਨ੍ਹਾਂ ਵਿੱਚ ਸੰਤ ਬਾਬਾ ਲਾਭ ਸਿੰਘ ਖਾਲਸਾ ਸਕੂਲ ਗੁਰੂ ਕੀ ਬੇਰ ਮੱਤੇਵਾਲ ਦੀ ਵਿਦਿਆਰਥਣ ਮਨਜੀਤ ਕੌਰ,ਸਰਕਾਰੀ ਸੀਨੀਅਰ ਸੈਕੰਡਰੀ ਵਡਾਲਾ ਗ੍ਰੰਥੀਆਂ ਬਟਾਲਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਅਤੇ ਕਲਾਸਵਾਲਾ ਖਾਲਸਾ ਸੀਨੀ: ਸੈਕੰਡਰੀ ਸਕੂਲ ਕਾਦੀਆਂ(ਗੁਰਦਾਸਪੁਰ) ਦੇ ਵਿਦਿਆਰਥੀ ਗੁਰਸੇਵਕ ਸਿੰਘ ਸ਼ਾਮਲ ਹਨ।ਤੀਜਾ ਸਥਾਨ ਗੋਬਿੰਦ ਸਰਵਰ ਸੀਨੀ: ਸੈਕੰਡਰੀ ਸਕੂਲ ਬੁਲੰਦਪੁਰੀ ਸਾਹਿਬ,ਨਕੋਦਰ ਨੇ ਪ੍ਰਾਪਤ ਕੀਤਾ। ਸ. ਜੌੜਾਸਿੰਘਾ ਨੇ ਦੱਸਿਆ ਕਿ ਤੀਸਰੇ ਦਰਜੇ ਵਿੱਚੋਂ ਪਹਿਲਾ ਸਥਾਨ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਲੜਕੀਆਂ ਗੁਰਦਾਸਪੁਰ ਦੇ ਵਿਦਿਆਰਥਣ ਮਨਪ੍ਰੀਤ ਕੌਰ ਨੇ,ਦੂਸਰਾ ਸਥਾਨ ਕਾਲਜ ਕਾਲਜ ਗੜਦੀਵਾਲਾ ਦੀ ਵਿਦਿਆਰਥਣ ਵਿਸ਼ਾਲੀ ਨੇ ਜਦ ਕਿ ਤੀਸਰਾ ਸਥਾਨ ਗੁਰੂ ਨਾਨਕ ਕਾਲਜ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਲਵਜੋਤ ਕੌਰ ਨੇ ਪ੍ਰਾਪਤ ਕੀਤਾ। -PTCNews

Related Post