SGPC ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

By  Shanker Badra December 9th 2019 06:04 PM

SGPC ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਕਰਮਬੀਰ ਸਿੰਘ ਕਿਆਮਪੁਰ ਮੀਤ ਸਕੱਤਰ, ਬਲਦੇਵ ਸਿੰਘ ਪ੍ਰਿੰਸੀਪਲ, ਬਲਵਿੰਦਰ ਸਿੰਘ ਇੰਚਾਰਜ, ਬਲਦੇਵ ਸਿੰਘ ਤੇ ਲਖਵਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਬਾਜ਼ ਸਿੰਘ ਗੁਰਦੁਆਰਾ ਇੰਸਪੈਕਟਰ, ਅੰਮ੍ਰਿਤਪਾਲ ਸਿੰਘ ਹੈਲਪਰ, ਬਲਵੰਤ ਸਿੰਘ ਤੇ ਗੁਰਚਰਨ ਸਿੰਘ ਸੇਵਾਦਾਰ ਸ਼ਾਮਲ ਸਨ।

SGPC Retired Officers and Employees Honored Rs 31-31 thousand SGPC ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁਲਾਜ਼ਮ ਭਲਾਈ ਸਕੀਮ ਤਹਿਤ ਮੁਲਾਜ਼ਮਾਂ ਨੂੰ ਸਨਮਾਨਿਤ ਕਰਨਾ ਇਕ ਚੰਗਾ ਉਪਰਾਲਾ ਹੈ। ਇਸ ਨਾਲ ਮੁਲਾਜ਼ਮਾਂ ਅੰਦਰ ਆਪਸੀ ਸਾਂਝਾ ਮਜ਼ਬੂਤ ਹੁੰਦੀਆਂ ਹਨ।

SGPC Retired Officers and Employees Honored Rs 31-31 thousand SGPC ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ-ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ।

-PTCNews

Related Post